ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 27 ਸਤੰਬਰ ਨੂੰ ਭਾਰਤ ਬੰਦ ਰਹੇਗਾ।ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਗੁਰਦੁਆਰਾ ਸ੍ਰੀ ਫਤਿਹਗੜ ਸਾਹਿਬ ‘ਚ ਸੰਯੁਕਤ ਕਿਸਾਨ ਮੋਰਚੇ ਦੇ ਵੱਖ ਵੱਖ ਕਿਸਾਨਾਂ ਦੇ ਜ਼ਿਲ੍ਹਾ ਸੰਗਠਨ ਨੇਤਾਵਾਂ ਦੀ ਵਿਸ਼ੇਸ਼ ਬੈਠਕ ਹੋਈ।
ਇਸ ਦੌਰਾਨ ਕਿਸਾਨ ਨੇਤਾਵਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਖਾਸਕਰ ਨੌਜਵਾਨਾਂ ਦੀ ਜਿੰਮੇਵਾਰੀ ਸੌਂਪੀ ਗਈ।ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਭਾਰਤ ਬੰਦ ਨੂੰ ਸਫਲ ਬਣਾਉਣ ‘ਚ ਉਨ੍ਹਾਂ ਦਾ ਸਾਥ ਦੇਣ ਤਾਂ ਕਿ ਖੇਤੀ ਦੇ ਇਨ੍ਹਾਂ ਕਾਲੇ ਕਾਨੂੰਨਾਂ ਦੀ ਰੱਦ ਕੀਤਾ ਜਾ ਸਕੇ ਅਤੇ ਕੇਂਦਰ ਸਰਕਾਰ ਨੂੰ ਝੁਕਣਾ ਪਵੇ।