ਸ਼ੁੱਕਰਵਾਰ ਨੂੰ ਪੱਛਮੀ ਦਿੱਲੀ ‘ਚ ਮੁੰਡਕਾ ਮੈਟਰੋ ਸਟੇਸ਼ਨ ਨੇੜੇ ਇਕ ਇਮਾਰਤ ‘ਚ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ਹੋ ਗਈ ਸੀ। ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਕਿਹਾ ਕਿ ਗਿਣਤੀ ਵਧ ਸਕਦੀ ਹੈ ਕਿਉਂਕਿ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ ਅਤੇ ਬਚਾਅ ਕਾਰਜ ਜਾਰੀ ਹਨ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਗਜ਼ਨੀ ਦੀ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੁੰਡਕਾ ਮੈਟਰੋ ਸਟੇਸ਼ਨ ਨੇੜੇ ਇਮਾਰਤ ਵਿੱਚ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 12 ਹੋਰ ਜ਼ਖਮੀ ਹੋ ਗਏ। ਇਨ੍ਹਾਂ ਸਾਰਿਆਂ ਦਾ ਸੰਜੇ ਗਾਂਧੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।
ਅੱਗ ‘ਤੇ ਕਾਬੂ ਪਾਉਣ ਲਈ 24 ਫਾਇਰ ਟੈਂਡਰ ਮੌਕੇ ‘ਤੇ ਮੌਜੂਦ ਹਨ। ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਅਧਿਕਾਰੀਆਂ ਨੇ ਦੱਸਿਆ ਕਿ ਸ਼ਾਮ 4:40 ਵਜੇ ਅੱਗ ਲੱਗਣ ਬਾਰੇ ਇੱਕ ਕਾਲ ਆਈ। ਡੀਐਫਐਸ ਮੁਖੀ ਅਤੁਲ ਗਰਗ ਨੇ ਦੱਸਿਆ ਕਿ ਅੱਗ ਸਭ ਤੋਂ ਪਹਿਲਾਂ ਮੈਟਰੋ ਸਟੇਸ਼ਨ ਦੇ ਪਿੱਲਰ 544 ਨੇੜੇ ਲੱਗੀ। ਸ਼ੁਰੂਆਤ ‘ਚ 10 ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ ਸਨ। ਬਾਅਦ ਵਿੱਚ ਅੱਗ ਬੁਝਾਉਣ ਲਈ ਹੋਰ 14 ਨੂੰ ਭੇਜਿਆ ਗਿਆ।