ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 424 ਲੋਕਾਂ ਦੀ ਸੁਰੱਖਿਆ ਵਾਪਸ ਲਈ ਸੀ।ਜਿਸ ‘ਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਵੀ ਸ਼ਾਮਿਲ ਸਨ।ਸੁਰੱਖਿਆ ਕਟੌਤੀ ਤੋਂ ਅਗਲੇ ਦਿਨ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਰ ਦਿੱਤਾ ਗਿਆ ਸੀ।ਜਿਸ ਤੋਂ ਬਾਅਦ ਪੰਜਾਬ ਸਰਕਾਰ ਸਵਾਲਾਂ ਦੇ ਘੇਰੇ ‘ਚ ਹੈ।
ਸੂਤਰਾਂ ਮੁਤਾਬਕ ਸਰਕਾਰ ਨੇ ਇੰਟੈਲੀਜੈਂਸ ਅਤੇ ਸੁਰੱਖਿਆ ਵਿੰਗ ਵਲੋਂ ਸੁਰੱਖਿਆ ਦਾ ਮੁੜ ਜਾਇਜ਼ਾ ਲਿਆ।ਜਿਸ ਆਧਾਰ ‘ਤੇ ਕਈ ਲੋਕਾਂ ਦੀ ਸੁਰੱਖਿਆ ਮੁੜ ਤੋਂ ਬਹਾਲ ਕਰ ਦਿੱਤੀ ਜਾ ਸਕਦੀ ਹੈ।ਇਸਦੇ ਨਾਲ ਹੀ ਸਰਕਾਰ ਸੂਬੇ ਦੀਆਂ ਉਨ੍ਹਾਂ ਹਸਤੀਆਂ ਨੂੰ ਸੁਰੱਖਿਆ ਦੇਣ ਜਾ ਰਹੀ ਹੈ,
ਜਿਨ੍ਹਾਂ ਨੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਦੀ ਅਪੀਲ ਕੀਤੀ ਸੀ।ਪੁਲਿਸ ਵਿਭਾਗ ਨੇ ਸੁਰੱਖਿਆ ਕਾਰਨਾਂ ਕਰਕੇ ਇਸ ਵਾਰ ਫਿਲਮ ਅਤੇ ਮਿਊਜ਼ਿਕ ਇੰਡਸਟਰੀ ਨਾਲ ਸਬੰਧਤ ਕਲਾਕਾਰਾਂ ਦੇ ਨਾਵਾਂ ਦਾ ਖੁਲਾਸਾ ਨਹੀਂ ਕੀਤਾ ਹੈ।