ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਹੁਸ਼ਿਆਰਪੁਰ ਦੀ ਜਿਲ੍ਹਾ ਤੇ ਸੈਸ਼ਨ ਕੋਰਟ ਵਿਖੇ ਪੇਸ਼ ਹੋਏ। ਦੱਸਣਯੋਗ ਹੈ ਕਿ ਬਲਵੰਤ ਸਿੰਘ ਖੇਡ਼ਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਵਿਧਾਨ ਨੂੰ ਲੈ ਕੇ ਹੁਸ਼ਿਆਰਪੁਰ ਅਦਾਲਤ ਵਿਚ ਪਟੀਸ਼ਨ ਪਾਈ ਹੋਈ। ਜਿਸ ਦੀ ਅੱਜ ਸੁਣਵਾਈ ਦੌਰਾਨ ਸੁਖਬੀਰ ਸਿੰਘ ਬਾਦਲ ਅਦਾਲਤ ਵਿਚ ਪੇਸ਼ ਹੋਏ ਅਤੇ ਅਦਾਲਤ ਨੇ ਅਗਲੀ ਸੁਣਵਾਈ 28 ਸਤੰਬਰ ਤੈਅ ਕੀਤੀ ਹੈ।