ਐਤਵਾਰ, ਸਤੰਬਰ 21, 2025 03:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼੍ਰੋਮਣੀ ਅਕਾਲੀ ਦਲ 29 ਸਤੰਬਰ ਨੂੰ ਮੋਹਾਲੀ ਤੋਂ ਚੰਡੀਗੜ੍ਹ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕੱਢੇਗਾ

by propunjabtv
ਸਤੰਬਰ 23, 2021
in ਪੰਜਾਬ
0

ਸ਼੍ਰੋਮਣੀ ਅਕਾਲੀ ਦਲ ਨੇ ਫ਼ੈਸਲਾ ਕੀਤਾ ਹੈ ਕਿ ਉਹ ਸੂਬੇ ਦੇ ਉਹਨਾਂ 2 ਲੱਖ ਕਿਸਾਨਾਂ ਵਾਸਤੇ ਨਿਆਂ ਹਾਸਲ ਕਰਨ ਲਈ ਵੱਡੀ ਪੱਧਰ ’ਤੇ ਸੰਘਰਸ਼ ਛੇੜੇਗਾ, ਜਿਨਾਂ ਦੀਆਂ ਜ਼ਮੀਨਾਂ ਕਾਂਗਰਸ ਸਰਕਾਰ ਵਲੋਂ ਭਾਰਤ ਮਾਲਾ ਪ੍ਰਾਜੈਕਟ ਤਹਿਤ 19 ਜ਼ਿਲਿਆਂ ਵਿਚ ਕੌਡੀਆਂ ਦੇ ਭਾਅ ਐਕਵਾਇਰ ਕੀਤੀਆਂ ਜਾ ਰਹੀਆਂ ਹਨ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਉਹ ਪ੍ਰਭਾਵਿਤ ਕਿਸਾਨ ਪਰਿਵਾਰਾਂ ਲਈ ਨਿਆਂ ਹਾਸਲ ਕਰਨ ਵਾਸਤੇ 29 ਸਤੰਬਰ ਨੂੰ ਮੋਹਾਲੀ ਤੋਂ ਚੰਡੀਗੜ੍ਹ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕੱਢੇਗਾ। ਪਾਰਟੀ ਦੇ ਵਫ਼ਦ ਵਲੋਂ ਇਸ ਮਾਮਲੇ ਵਿਚ ਕੱਲ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਪ੍ਰਭਾਵਿਤ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਦੀ ਮੰਗ ਕਰਦਾ ਹੋਇਆ ਮੰਗ ਪੱਤਰ ਵੀ ਸੌਂਪਿਆ ਜਾਵੇਗਾ।

ਇਹ ਫ਼ੈਸਲੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਪੰਜਾਬ ਪ੍ਰਦੇਸ਼ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਮਗਰੋਂ ਲਏ ਗਏ। ਇਹ ਕਮੇਟੀ ਹੀ ਪ੍ਰਭਾਵਿਤ ਕਿਸਾਨਾਂ ਲਈ ਨਿਆਂ ਹਾਸਲ ਕਰਨ ਵਾਸਤੇ ਮੁਹਿੰਮ ਦੀ ਅਗਵਾਈ ਕਰ ਰਹੀ ਹੈ।

ਅਕਾਲੀ ਦਲ ਲੀਡਰਸ਼ਿਪ ਨੂੰ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਸੁਖਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਕਾਂਗਰਸ ਸਰਕਾਰ ਕਿਸਾਨਾਂ ਨੂੰ ਲੁੱਟ ਰਹੀ ਹੈ ਤੇ ਕੌਡੀਆਂ ਦੇ ਭਾਅ ਜ਼ਮੀਨ ਐਕਵਾਇਰ ਕਰਨਾ ਚਾਹੁੰਦੀ ਹੈ। ਪੇਂਡੂ ਖੇਤਰ ਵਿਚ 30 ਲੱਖ ਅਤੇ ਸ਼ਹਿਰੀ ਏਕੜ ਵਾਸਤੇ 70 ਲੱਖ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਜਦ ਕਿ ਇਹ ਮੁਆਵਜ਼ਾ ਪੇਂਡੂ ਖੇਤਰ ਲਈ 1 ਕਰੋੜ ਪ੍ਰਤੀ ਏਕੜ ਅਤੇ ਸ਼ਹਿਰੀ ਖੇਤਰ ਦੀ ਜ਼ਮੀਨ ਵਾਸਤੇ 3 ਤੋਂ 5 ਕਰੋੜ ਰੁਪਏ ਪ੍ਰਤੀ ਏਕੜ ਹੋਣਾ ਚਾਹੀਦਾ ਹੈ।

ਕਮੇਟੀ ਮੈਂਬਰਾਂ ਨੇ ਆਖਿਆ ਕਿ ਕਾਂਗਰਸ ਸਰਕਾਰ ਜਾਣ ਬੁੱਝ ਕੇ ਜ਼ਮੀਨ ਦੀ ਘੱਟ ਕੀਮਤ ਦੇ ਰਹੀ ਹੈ ਤੇ ਕਿਸਾਨਾਂ ਨੂੰ 100 ਫੀਸਦੀ ਸੋਲੇਸ਼ੀਅਮ ਅਤੇ ਇੰਨਾਂ ਹੀ ਵਾਧੂ ਮੁਆਵਜ਼ਾ ਸ਼ਾਮਲ ਕਰਨ ਦੇ ਬਾਵਜੂਦ ਢੁੱਕਵੀਂ ਕੀਮਤ ਨਹੀਂ ਮਿਲ ਰਹੀ। ਸੁਖਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ 1 ਸਾਲ ਪਹਿਲਾਂ ਪਿੰਡ ਸੰਤੋਖਪੁਰਾ ਦੀ ਜ਼ਮੀਨ ਸਾਢੇ 19 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਐਕਵਾਇਰ ਕੀਤੀ ਗਈ। ਕਮੇਟੀ ਨੇ ਦੱਸਿਆ ਕਿ ਇਹ ਮੁਆਵਜ਼ਾ ਦੇਣ ਦਾ ਤਰੀਕਾ ਸਹੀ ਨਹੀਂ ਹੈ। ਉਹਨਾਂ ਦੱਸਿਆ ਕਿ ਮੋਹਾਲੀ ਵਿਚ ਸ਼ਤਾਪਤਪੁਰਾ ਦੇ ਕਿਸਾਨਾਂ ਨੂੰ 9 ਕਰੋੜ ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲਿਆ ਹੈ ਜਦੋਂ ਕਿ ਇਸ ਤੋਂ ਅਗਲੇ ਪਿੰਡ ਬਾਕਰਪੁਰ ਵਿਚ 5. 75 ਕਰੋੜ ਪ੍ਰਤੀ ਏਕੜ ਅਤੇ ਉਸ ਤੋਂ ਅਗਲੇ ਪਿੰਡ ਪਰਾਗਪੁਰ ਵਿਚ ਸਿਰਫ਼ 29 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲਿਆ ਹੈ। ਇਹ ਜਾਣਕਾਰੀ ਕਮੇਟੀ ਦੇ ਕੋਆਰਡੀਨੇਟਰ ਹਰਮਨਪ੍ਰੀਤ ਸਿੰਘ ਨੇ ਦਿੱਤੀ ਹੈ।

ਕਮੇਟੀ ਨੇ ਇਹ ਵੀ ਦੱਸਿਆ ਕਿ ਪ੍ਰਾਜੈਕਟ ਲਈ 25 ਹਜ਼ਾਰ ਏਕੜ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਹੈ ਤੇ ਇਸਦੇ ਕਾਰਨ ਪਹੁੰਚ ਮਾਰਗ ਅਤੇ ਸਿੰਜਾਈ ਸਹੂਲਤਾਂ ਨਾ ਹੋਣ ਕਾਰਨ 75 ਹਜ਼ਾਰ ਏਕੜ ਜ਼ਮੀਨ ਵਰਤੋਂ ਵਿਹੂਣੀ ਹੋ ਜਾਵੇਗੀ। ਕਮੇਟੀ ਨੇ ਇਹ ਵੀ ਦੱਸਿਆ ਕਿ 3 ਹਜਾਰ ਘਰ ਢਾਹੇ ਜਾਣਗੇ ਤੇ 100 ਪਿੰਡ ਛੱਪੜਾਂ ਤੋਂ ਵਾਂਝੇ ਹੋ ਜਾਣਗੇ। ਪ੍ਰਾਜੈਕਟ ਤਹਿਤ 1 ਕਰੋੜ ਦਰੱਖਤ ਵੱਢ ਦਿੱਤੇ ਜਾਣਗੇ ਤੇ ਸੈਂਕੜੇ ਫੈਕਟਰੀਆਂ, ਸ਼ੈਲਰ, ਪੋਲਟਰੀ ਫਾਰਮ, ਇੱਟਾਂ ਦੇ ਭੱਠੇ ਤੇ ਡੇਅਰੀ ਫਾਰਮ ਉਜੜ ਜਾਣਗੇ। ਇਹ ਵੀ ਦੱਸਿਆ ਕਿ ਕੋਟਕਪੁਰਾ, ਮੋਗਾ, ਲੁਧਿਆਣਾ, ਬਠਿੰਡਾ ਅਤੇ ਫਤਿਹਗੜ ਸਾਹਿਬ ਦੇ ਕਈ ਇਲਾਕਿਆਂ ਵਿਚ ਨਵੀਆਂ ਸੜਕਾਂ ਬਣਨ ਨਾਲ ਪਾਣੀ ਦੇ ਕੁਦਰਤੀ ਵਹਾਅ ਵਿਚ ਰੁਕਾਵਟ ਆਉਣ ਨਾਲ ਹੜਾਂ ਵਰਗੇ ਹਾਲਾਤ ਬਣ ਜਾਣਗੇ।

ਸ. ਸੁਖਬੀਰ ਸਿੰਘ ਬਾਦਲ ਨੇ ਕਮੇਟੀ ਮੈਂਬਰਾਂ ਨੂੰ ਦੱਸਿਆ ਕਿ ਪਿਛਲੀ ਅਕਾਲੀ ਸਰਕਾਰ ਨੇ ਕਿਸਾਨਾਂ ਨੂੰ ਡੇਢ ਤੋਂ ਲੈ ਕੇ 6 ਕਰੋੜ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਸੀ। ਉਹਨਾਂ ਨੇ ਕਮੇਟੀ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਉਹਨਾਂ ਦਾ ਮਸਲਾ ਜੋਰ-ਸ਼ੋਰ ਨਾਲ ਚੁੱਕੇਗਾ ਅਤੇ ਕਾਂਗਰਸ ਸਰਕਾਰ ਨੂੰ ਕਿਸਾਨਾਂ ਨੂੰ ਨਿਆਂ ਦੇਣ ਲਈ ਮਜ਼ਬੂਰ ਕਰ ਦੇਵੇਗਾ। ਉਹਨਾਂ ਕਮੇਟੀ ਮੈਂਬਰਾਂ ਤੇ ਪ੍ਰਭਾਵਿਤ ਕਿਸਾਨਾ ਨੂੰ ਅਪੀਲ ਕੀਤੀ ਕਿ 29 ਸਤੰਬਰ ਨੂੰ ਕੱਢੇ ਜਾਣ ਵਾਲੇ ਰੋਸ ਮਾਰਚ ਵਿਚ ਸ਼ਾਮਲ ਹੋਣ। ਇਹ ਮਾਰਚ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਤੋਂ‌ ਸ਼ੁਰੂ ਹੋਵੇਗਾ।

ਭਾਰਤ ਮਾਲਾ ਪ੍ਰਾਜੈਕਟ ਤਹਿਤ ਸੂਬੇ ਵਿਚ ਜੋ ਪ੍ਰਮੁੱਖ ਸੜਕਾਂ ਬਣਨੀਆਂ ਸਨ ਉਹਨਾਂ ਵਿਚ ਦਿੱਲੀ-ਜੰਮੂ, ਕੱਟੜਾ ਐਕਸਪ੍ਰੈਸ ਵੇਅ, ਜਾਮ ਨਗਰ- ਅੰਮ੍ਰਿਤਸਰ ਐਕਸਪ੍ਰੇਵੇਅ, ਲੁਧਿਆਣਾ-ਰੋਪੜ ਰੋਡ, ਅੰਮ੍ਰਿਤਸਰ-ਊਨਾ ਰੋਡ ਅਤੇ ਮੋਹਾਲੀ-ਫਤਿਹਗੜ ਸਾਹਿਬ ਰੋਡ ਸ਼ਾਮਲ ਹਨ।ਇਸ ਮੌਕੇ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ ਅਤੇ ਸੁਰਜੀਤ ਸਿੰਘ ਰੱਖੜਾ ਵੀ ਹਾਜ਼ਰ ਸਨ।

Tags: residence in Chandigarh on March 29The Shiromani Akali Dal will take out a protest march
Share202Tweet127Share51

Related Posts

ਪੰਜਾਬ ਵਿੱਚ ਅੱਜ ਮਾਨਸੂਨ ਦਾ ਆਖਰੀ ਦਿਨ, ਮੀਂਹ ਦੀ ਹੁਣ ਨਹੀਂ ਕੋਈ ਉਮੀਦ

ਸਤੰਬਰ 20, 2025

ਪੰਜਾਬ ਆਏ ਹੜ੍ਹਾਂ ਵਿਚਾਲੇ ਕੁਤਾਹੀ ਵਰਤਣ ਵਾਲੇ ਅਫ਼ਸਰਾਂ ‘ਤੇ ACTION, 3 ਅਫ਼ਸਰ ਕੀਤੇ ਸਸਪੈਂਡ

ਸਤੰਬਰ 20, 2025

ਮਾਨ ਸਰਕਾਰ ਦੀ ‘ਜੀਵਨਜੋਤ’ ਨਾਲ ਰੌਸ਼ਨ ਹੋਇਆ ਬਚਪਨ! ਪੰਜਾਬ ਬਣ ਰਿਹਾ ਦੇਸ਼ ਲਈ ‘ਐਂਟੀ-ਬੈਗਿੰਗ’ ਮਾਡਲ

ਸਤੰਬਰ 20, 2025

ਵਪਾਰੀ ਦੇ ਘਰ ਵੜ ਗਏ ਅਣਪਛਾਤੇ ਲੋਕ,ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ

ਸਤੰਬਰ 20, 2025

ਮਾਨ ਸਰਕਾਰ ਦੀ ਐਂਬੂਲੈਂਸ ਸੇਵਾ! ਹਰ ਹਾਲ ‘ਚ ਜਨਤਾ ਦੀ ਜਾਨ ਬਚਾਉਣ ਲਈ ਤਿਆਰ

ਸਤੰਬਰ 20, 2025

CM ਮਾਨ ਵੱਲੋਂ ਦੁੱਧ ਅਤੇ ਹੋਰ ਡੇਅਰੀ ਉਤਪਾਦਾਂ ਦੀਆਂ ਕੀਮਤਾਂ ‘ਚ ਕਟੌਤੀ ਦਾ ਐਲਾਨ, ਸਸਤਾ ਹੋਇਆ Verka ਦਾ ਦੁੱਧ

ਸਤੰਬਰ 19, 2025
Load More

Recent News

GST 2.0 ਤੋਂ ਬਾਅਦ ਟਾਟਾ ਪੰਚ ਹੁਣ ਮਿਲੇਗੀ ਇੰਨੀ ਸਸਤੀ, ਕੀਮਤਾਂ ਵਿੱਚ ਕਟੌਤੀ ਦਾ ਐਲਾਨ

ਸਤੰਬਰ 20, 2025

ਕਪਿਲ ਸ਼ਰਮਾ ਦੇ ਸ਼ੋਅ ‘ਚ ਇਹ ਕਿਰਦਾਰ ਨਿਭਾਉਣਾ ਪਿਆ ਮਹਿੰਗਾ, Netflix ਨੂੰ 25 ਕਰੋੜ ਦਾ ਕਾਨੂੰਨੀ ਨੋਟਿਸ

ਸਤੰਬਰ 20, 2025

H-1B ਵੀਜ਼ਾ: ਭਾਰਤ-US ਫਲਾਈਟਸ ਦੇ ਵਧੇ ਕਿਰਾਏ, ਅਮਰੀਕੀ ਹਵਾਈ ਅੱਡਿਆਂ ‘ਤੇ ਹਫੜਾ-ਦਫੜੀ

ਸਤੰਬਰ 20, 2025

50MP ਕੈਮਰਾ ਅਤੇ 6,000mAh ਬੈਟਰੀ ਨਾਲ ਲਾਂਚ ਹੋਇਆ Redmi 15C 5G ਸਮਾਰਟਫੋਨ

ਸਤੰਬਰ 20, 2025

ਹੁਣ ਘਰ ਬੈਠੇ ਹੀ ਆਰਡਰ ਕਰੋ ਸਿਮ ਕਾਰਡ, ਇਸ ਕੰਪਨੀ ਨੇ ਸ਼ੁਰੂ ਕੀਤੀ ਇੱਕ ਨਵੀਂ ਸੇਵਾ

ਸਤੰਬਰ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.