ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਇੱਕ ਪਾਰਟੀ ਵਫਦ ਨੇ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਐਨਐਚ ‘ਤੇ ਐਕਵਾਇਰ ਕੀਤੀ ਗਈ ਜ਼ਮੀਨ ਦੇ ਬਾਰੇ ਵਿੱਚ ਮਿਲਿਆ। ਸੁਖਬੀਰ ਬਾਦਲ ਨੇ ਕਿਹਾ ਕਿ ਕਿਸਾਨ ਪਿਛਲੇ 7-8 ਮਹੀਨਿਆਂ ਤੋਂ ਵਿਰੋਧ ਕਰ ਰਹੇ ਹਨ ਕਿ ਉਨ੍ਹਾਂ ਦੀ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਮੁਆਵਜ਼ਾ ਬਹੁਤ ਘੱਟ ਦਿੱਤਾ ਜਾ ਰਿਹਾ ਹੈ। ਇਸ ਲਈ ਅਸੀਂ ਪੰਜਾਬ ਦੇ ਰਾਜਪਾਲ ਨੂੰ ਮਿਲੇ ਅਤੇ ਉਨ੍ਹਾਂ ਤੋਂ ਮੰਗ ਕੀਤੀ ਕਿ ਰਾਜ ਦੇ ਕਿਸਾਨਾਂ ਨਾਲ ਇਨਸਾਫ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਅਸੀਂ 29 ਸਤੰਬਰ ਨੂੰ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਵੀ ਕਰਾਂਗੇ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਮੁਆਵਜ਼ਾ ਸਹੀ ਢੰਗ ਨਾਲ ਅਦਾ ਨਹੀਂ ਕਰਦੀ ਤਾਂ ਅਸੀਂ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਦੇਵਾਂਗੇ।