ਪੰਜਾਬੀ ਗਾਇਕ ਅਤੇ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ।
ਮੂਸੇਵਾਲਾ ਨੂੰ ਆਪਣੇ ਗੀਤ ਸੰਜੂ ਵਿੱਚ ਵਕੀਲਾਂ ਨਾਲ ਦੁਰਵਿਵਹਾਰ ਕਰਨ ਦੇ ਮਾਮਲੇ ਵਿੱਚ ਅੱਜ ਅਦਾਲਤ ਨੇ ਸੰਮਨ ਜਾਰੀ ਕਰਕੇ 29 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।
ਦੱਸ ਦੇਈਏ ਕਿ ਇਸ ਗੀਤ ਨੂੰ ਲੈ ਕੇ ਮੂਸੇਵਾਲਾ ਖਿਲਾਫ ਚੰਡੀਗੜ੍ਹ ਜ਼ਿਲਾ ਅਦਾਲਤ ‘ਚ ਕੇਸ ਵੀ ਦਾਇਰ ਕੀਤਾ ਗਿਆ ਸੀ। ਇਸ ਸਬੰਧੀ ਅਦਾਲਤ ਨੇ ਉਸ ਨੂੰ ਸੰਮਨ ਭੇਜ ਕੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।