ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਲਾਪਰਵਾਹੀ ਦੀ ਜਾਂਚ ਲਈ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿੱਚ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਅਤੇ ਗ੍ਰਹਿ ਮਾਮਲਿਆਂ ਦੇ ਪ੍ਰਮੁੱਖ ਸਕੱਤਰ ਅਤੇ ਜਸਟਿਸ ਅਨੁਰਾਗ ਵਰਮਾ ਸ਼ਾਮਲ ਹੋਣਗੇ। ਇਹ ਕਮੇਟੀ ਤਿੰਨ ਦਿਨਾਂ ਵਿੱਚ ਆਪਣੀ ਰਿਪੋਰਟ ਦੇਵੇਗੀ।
ਤੁਹਾਨੂੰ ਦੱਸ ਦੇਈਏ ਕਿ ਬੁੱਧਵਾਰ ਨੂੰ ਹੋਣ ਵਾਲੀ ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ ਸੁਰੱਖਿਆ ਦੀ ਢਿੱਲ ਕਾਰਨ ਮੁਲਤਵੀ ਕਰ ਦਿੱਤੀ ਗਈ ਸੀ। ਇਸੇ ਤਹਿਤ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਖੁਲਾਸਾ ਕਰਦਿਆਂ ਪੰਜਾਬ ਸਰਕਾਰ ਨੂੰ ਇਨ੍ਹਾਂ ਕਾਰਨਾਂ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਹਾਲਾਂਕਿ ਇਸ ਮਾਮਲੇ ‘ਤੇ ਸਪੱਸ਼ਟੀਕਰਨ ਦਿੰਦੇ ਹੋਏ ਸੀਐਮ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਵਾਪਸ ਪਰਤਣਾ ਪਿਆ ਅਤੇ ਸਾਨੂੰ ਇਸ ਦਾ ਅਫਸੋਸ ਹੈ। ਉਨ੍ਹਾਂ ਦੱਸਿਆ ਕਿ ਰਾਤ ਨੂੰ ਧਰਨਾਕਾਰੀਆਂ ਨੂੰ ਸੜਕ ਤੋਂ ਹਟਾ ਦਿੱਤਾ ਗਿਆ। ਸੁਰੱਖਿਆ ਦੀ ਕਮੀ ਦੀ ਗੱਲ ਗਲਤ ਹੈ।