Subsidy of Cotton Seeds: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17,673 ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਭੇਜੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਪ੍ਰਮਾਣਿਤ ਨਰਮੇ ਦੇ ਬੀਜਾਂ ‘ਤੇ 33 ਫੀਸਦੀ ਸਬਸਿਡੀ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਖੇਤੀਬਾੜੀ ਵਿਭਾਗ ਵੱਲੋਂ ਇਹ ਫੰਡ ਕਿਸਾਨਾਂ ਨੂੰ ਡੀ.ਬੀ.ਟੀ. ਜ਼ਰੀਏ ਟਰਾਂਸਫਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਤਹਿਤ ਇਹ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਯੋਗ ਕਿਸਾਨਾਂ ਨੂੰ ਬਾਕੀ ਦੀ ਰਾਸ਼ੀ ਟਰਾਂਸਫਰ ਕਰ ਦਿੱਤੀ ਜਾਵੇਗੀ।
ਕਿਸਾਨਾਂ ਦੀ ਭਲਾਈ ਸੰਬਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਦਾ ਪਾਣੀ ਦੀ ਵੱਧ ਖਪਤ ਵਾਲੀ ਝੋਨੇ ਦੀ ਫ਼ਸਲ ਵੱਲ ਰੁਝਾਨ ਘਟਾਉਣ ਲਈ ਵੱਧ ਝਾੜ ਦੇਣ ਵਾਲੇ ਨਰਮੇ ਦਾ ਬੀਜ ਸਸਤੇ ਭਾਅ ‘ਤੇ ਉਪਲਬਧ ਕਰਵਾਇਆ ਗਿਆ ਹੈ।
Agriculture and Farmers Welfare department has transferred ₹3.23 crores of cotton seed subsidy into bank accounts of over 17,673 beneficiary farmers. Agriculture and Farmers Welfare Minister Gurmeet Singh Khuddian shared the information. pic.twitter.com/ckK1q1EwHq
— Government of Punjab (@PunjabGovtIndia) June 28, 2023
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਵੀ ਉਪਾਅ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲਗਾਤਾਰ ਖੇਤਾਂ ਦਾ ਨਿਰੀਖਣ ਕਰਨ ਅਤੇ ਕਿਸਾਨਾਂ ਨੂੰ ਇਸ ਬਿਮਾਰੀ ਦੀ ਰੋਕਥਾਮ ਲਈ ਠੋਸ ਕਦਮ ਚੁੱਕਣ ਲਈ ਜਾਗਰੂਕ ਕਰਨ।
ਵਿਭਾਗ ਨੇ ਕਿਸਾਨਾਂ ਨੂੰ ਮਿਆਰੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਅੰਤਰ-ਜ਼ਿਲ੍ਹਾ ਚੈਕਿੰਗ ਲਈ ਉੱਡਣ ਦਸਤਿਆਂ ਦੀਆਂ ਸੱਤ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਖੇਤੀਬਾੜੀ ਮੰਤਰੀ ਨੇ ਦੁਹਰਾਇਆ ਕਿ ਨਕਲੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਵਿਕਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h