ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਰਦੇਸ਼ ਦਿੱਤੇ ਹਨ ਕਿ ਕੈਬਨਿਟ ਮੰਤਰੀ ਦਿਨ ਵਿੱਚ ਤਿੰਨ ਘੰਟੇ ਕਾਂਗਰਸ ਭਵਨ ਵਿੱਚ ਲੋਕਾਂ ਅਤੇ ਵਰਕਰਾਂ ਦੀਆਂ ਸਮੱਸਿਆਵਾਂ ਸੁਣਨਗੇ। ਦਰਅਸਲ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਮੁੱਖ ਮੰਤਰੀ ਕੈਪਟਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇ ਪੰਜਾਬ ਅਤੇ ਪਾਰਟੀ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕੀਤੀ।
ਸਿੱਧੂ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਸੀ ਕਿ ਮੰਤਰੀਆਂ ਨੂੰ ਤਿੰਨ ਘੰਟੇ ਕਾਂਗਰਸ ਭਵਨ ਵਿੱਚ ਬੈਠਣ ਦੇ ਨਿਰਦੇਸ਼ ਦਿੱਤੇ ਜਾਣ। ਇਸ ਤੋਂ ਬਾਅਦ, ਮੁੱਖ ਮੰਤਰੀ ਨੇ ਆਦੇਸ਼ ਦਿੱਤਾ ਹੈ ਕਿ ਮੰਤਰੀਆਂ ਨੂੰ ਰੋਜ਼ਾਨਾ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਲੋਕਾਂ ਅਤੇ ਪਾਰਟੀ ਵਰਕਰਾਂ ਨੂੰ ਮਿਲਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਗੱਲ ਸੁਣਨ ਲਈ ਕਾਂਗਰਸ ਭਵਨ ਵਿੱਚ ਆਪਣੀ ਮੌਜੂਦਗੀ ਦਰਜ ਕਰਵਾਉਣੀ ਚਾਹੀਦੀ ਹੈ।
Have deputed all my Cabinet Ministers to be present for three hours from 11 am to 2 pm at @INCPunjab office daily beginning Monday, as per the roster, to interact with public and party cadre. pic.twitter.com/kr7mQG4SFs
— Capt.Amarinder Singh (@capt_amarinder) August 20, 2021