ਕਾਂਗਰਸ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਵਿਚਾਲੇ ਚੱਲ ਰਹੇ ਕਲੇਸ਼ ਨੂੰ ਖਤਮ ਕਰਨ ਲਈ 3 ਮੈਂਬਰੀ ਕਮੇਟੀ ਬਣਾਈ ਹੈ| ਇਸ ਕਮੇਟੀ ਨੇ ਕਾਂਗਰਸ ਦੇ 25 ਵਿਧਾਇਕਾਂ ਨੂੰ ਦਿੱਲੀ ਸੱਦਿਆ ਹੈ | ਇਹ ਵੀ ਪਤਾ ਲੱਗ ਰਿਹਾ ਹੈ ਕਿ ਇਹ ਕਮੇਟੀ ਵਿਧਾਇਕਾਂ ਦੇ ਫੀਡਬੈਕ ਲਵੇਗੀ, ਇਸ ਵੇਲੇ ਨਵਜੋਤ ਸਿੱਧੂ ਵੱਲੋਂ ਕਾਂਗਰਸ ਸਰਕਾਰ ਤੇ ਨਿਸ਼ਾਨੇ ਸਾਧੇ ਜਾ ਰਹੇ ਹਨ,ਸਿੱਧੂ ਵੱਲੋਂ ਆਏ ਦਿਨ ਕੈਪਟਨ ਸਰਕਾਰ ਦੇ ਖਿਲਾਫ ਟਵੀਟ ਕੀਤੇ ਜਾ ਰਹੇ ਹਨ | ਉਨਾਂ ਦਾ ਕਹਿਣਾ ਕਿ ਕਾਂਗਰਸ ਸਰਕਾਰ ਜਾਣ ਬੁੱਝ ਕੇ ਬੇਅਦਬੀ ਮਾਮਲਿਆਂ ਦੇ ਮੁਲਜ਼ਮਾਂ ਨੂੰ ਸਜਾ ਨਹੀਂ ਦੇ ਰਹੀ | ਇਸ ਦੇ ਨਾਲ ਹੀ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚਣੌਤੀ ਵੀ ਦਿੱਤੀ ਕਿ ਉਹ ਸਪੱਸ਼ਟ ਕਰ ਦੇਣ ਜੇ ਮੈਂ ਕਿਸੇ ਹੋਰ ਪਾਰਟੀ ਨਾਲ ਕੋਈ ਮੀਟਿੰਗ ਕੀਤੀ ਹੋਵੇ |