ਫਰੀਦਕੋਟ ਦੀ ਇੱਕ ਅਦਾਲਤ ਨੇ ਸਿਰਸਾ ਡੇਰਾ ਸੱਚਾ ਸੌਦਾ ਦੀ ਰਾਸ਼ਟਰੀ ਕਮੇਟੀ ਦੇ 3 ਮੈਂਬਰਾਂ ਨੂੰ ਬਰਗਾੜੀ ਬੇਅਦਬੀ ਮਾਮਲੇ ‘ਚ ਭਗੌੜਾ ਘੋਸ਼ਿਤ ਕੀਤਾ ਹੈ।ਦੱਸਣਯੋਗ ਹੈ ਕਿ ਹਰਿਆਣਾ ਨਿਵਾਸੀ ਸੰਦੀਪ ਬਰੇਟਾ, ਪ੍ਰਦੀਪ ਕਲੇਰ ਅਤੇ ਹਰਸ਼ ਧੂਰੀ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ 2015 ‘ਚ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਪਿੰਡਾਂ ‘ਚ ਗੁਰਦੁਆਰਾ ਸਾਹਿਬ ਦੇ ਕੋਲ ਅਪਮਾਨਜਨਕ ਪੋਸਟਰ ਲਗਾਏ ਗਏ ਸਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੰਨੇ ਫਾੜ ਕੇ ਗਲੀਆਂ ‘ਚ ਬਿਖੇਰ ਦਿੱਤੇ ਗਏ ਸਨ।
ਇਸ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮਾਂ ਨੂੰ ਨੋਟਿਸ ਦੀਆਂ ਕਾਪੀਆਂ ਚਿਪਕਾਉਣ ਤੋਂ ਪਹਿਲਾਂ ਪੇਸ਼ ਹੋਣ ਲਈ 30 ਦਿਨਾਂ ਦਾ ਸਮਾਂ ਦਿੱਤਾ ਸੀ, ਪਰ ਉਹ ਪੇਸ਼ ਨਹੀਂ ਹੋਏ ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।