ਗ੍ਰਹਿ ਮੰਤਰਾਲੇ (MHA) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 05 ਜਨਵਰੀ ਨੂੰ ਫਿਰੋਜ਼ਪੁਰ, ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਗੰਭੀਰ ਕਮੀਆਂ ਦੀ ਘੋਖ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ ।
ਜਾਣਕਾਰੀ ਅਨੁਸਾਰ ਤਿੰਨ ਮੈਂਬਰੀ ਕਮੇਟੀ ਦੀ ਅਗਵਾਈ ਸੁਧੀਰ ਕੁਮਾਰ ਸਕਸੈਨਾ (ਸਕੱਤਰ ਸੁਰੱਖਿਆ – ਕੈਬਨਿਟ ਸਕੱਤਰੇਤ) ਕਰਨਗੇ ਅਤੇ ਇਸ ਵਿੱਚ ਬਲਬੀਰ ਸਿੰਘ (ਸੰਯੁਕਤ ਡਾਇਰੈਕਟਰ, ਆਈਬੀ) ਅਤੇ ਐਸ ਸੁਰੇਸ਼ (ਆਈਜੀ, ਐਸਪੀਜੀ) ਸ਼ਾਮਲ ਹੋਣਗੇ।
ਇਸ ਤੋਂ ਪਹਿਲਾਂ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਹੋਏ ਉਲੰਘਣ ਤੋਂ ਬਾਅਦ ਟਵੀਟ ਕੀਤਾ ਸੀ ਅਤੇ ਕਿਹਾ ਸੀ ਕਿ ਗ੍ਰਹਿ ਮੰਤਰਾਲੇ ਨੇ ਪੰਜਾਬ ਵਿੱਚ ਪੀਐਮ ਮੋਦੀ ਦੀ ਸੁਰੱਖਿਆ ਉਲੰਘਣਾ ਬਾਰੇ ਵਿਸਤ੍ਰਿਤ ਰਿਪੋਰਟ ਮੰਗੀ ਹੈ। ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਸੁਰੱਖਿਆ ਪ੍ਰਕਿਰਿਆ ਵਿੱਚ ਅਜਿਹੀ ਅਣਗਹਿਲੀ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ ਅਤੇ ਜਵਾਬਦੇਹੀ ਤੈਅ ਕੀਤੀ ਜਾਵੇਗੀ।