ਆਮ ਆਦਮੀ ਪਾਰਟੀ ਨੂੰ ਹਿਮਾਚਲ ਪ੍ਰਦੇਸ਼ ‘ਚ ਵੱਡਾ ਝਟਕਾ ਲੱਗਿਆ ਹੈ।’ਆਪ’ ਦੇ 3 ਵੱਡੇ ਨੇਤਾਵਾਂ ਨੇ ‘ਆਪ’ ਨੂੰ ਛੱਡ ਹਿਮਾਚਲ ਪ੍ਰਦੇਸ਼ ਤੋਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਨੂਪ ਕੇਸਰੀ, ਸੰਗਠਨ ਜਨਰਲ ਸਕੱਤਰ ਸਤੀਸ਼ ਕੁਮਾਰ ਤੇ ਊਨਾ ਪ੍ਰਧਾਨ ਇਕਬਾਲ ਸਿੰਘ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ।
ਚੋਣਾਂ ਵਾਲੇ ਹਿਮਾਚਲ ਪ੍ਰਦੇਸ਼ ਵਿੱਚ ਆਮ ਆਦਮੀ ਪਾਰਟੀ ‘ਤੇ ਜਿਸ ਨੂੰ “ਸਰਜੀਕਲ ਸਟ੍ਰਾਈਕ” ਕਿਹਾ ਜਾ ਰਿਹਾ ਹੈ, ਉਸ ਵਿੱਚ ਸੰਗਠਨ ਦੇ ਪ੍ਰਮੁੱਖ ਨੇਤਾ ਭਾਜਪਾ ਮੁਖੀ ਜੇਪੀ ਨੱਡਾ ਅਤੇ ਕੇਂਦਰੀ ਮੰਤਰੀ ਅਤੇ ਰਾਜ ਤੋਂ ਸੰਸਦ ਮੈਂਬਰ ਅਨੁਰਾਗ ਦੀ ਮੌਜੂਦਗੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।