ਦੇਸ਼ ‘ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਤੇਜ਼ੀ ਨਾਲ ਫੈਲਣ ਵਾਲੇ ਵੇਰੀਐਂਟ ਓਮੀਕ੍ਰੋਨ ਦੇ ਮਾਮਲੇ ਵੀ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 3 ਲੱਖ 17 ਹਜ਼ਾਰ 532 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 491 ਲੋਕਾਂ ਦੀ ਮੌਤ ਹੋ ਗਈ ਹੈ।
ਇਸ ਦੇ ਨਾਲ ਹੀ ਹੁਣ ਤੱਕ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ 9287 ਮਾਮਲੇ ਸਾਹਮਣੇ ਆਏ ਹਨ। ਦੇਸ਼ ਵਿੱਚ ਰੋਜ਼ਾਨਾ ਪਾਜ਼ਟੀਵਿਟੀ ਦਰ ਹੁਣ 16.41% ਹੈ। ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 2 ਲੱਖ 23 ਹਜ਼ਾਰ 990 ਲੋਕ ਕੋਰੋਨਾ ਤੋਂ ਠੀਕ ਹੋਏ ਹਨ।