ਪੰਜਾਬ ਕਾਂਗਰਸ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ।ਕਾਂਗਰਸ ‘ਚ ਜਿੱਥੇ ਪਹਿਲਾਂ ਹੀ ਅੰਦਰੂਨੀ ਖਿਲਾਰੇ ਪਏ ਹਨ।ਉੱਥੇ ਹੀ ਅੱਜ ਸਵੇਰੇ 3 ਵਜੇ ਵਿਜੀਲੈਂਸ ਵਿਭਾਗ ਵਲੋਂ ਅਮਲੋਹ ਤੋਂ ਕਾਂਗਰਸ ਦੇ ਵੱਡੇ ਲੀਡਰ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਕੈਬਨਿਟ ‘ਚ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ।ਮੁਹਾਲੀ DFO ਦੀ ਗ੍ਰਿਫ਼ਤਾਰੀ ਦੇ ਬਾਅਦ ਫੜ੍ਹੇ ਗਏ ਕਾਨਟਰੈਕਟਰ ਨੇ ਸਾਬਕਾ ਮੰਤਰੀ ਧਰਮਸੋਤ ਨੂੰ ਰਿਸ਼ਵਤ ਦੇਣ ਦਾ ਖੁਲਾਸਾ ਕੀਤਾ।ਇਸ ਦੇ ਨਾਲ-ਨਾਲ ਦੋ ਹੋਰ ਦਲਾਲ ਵੀ ਗ੍ਰਿਫ਼ਤਾਰ ਕੀਤੇ ਗਏ ਹਨ।ਜਿਨ੍ਹਾਂ ‘ਚ ਪੱਤਰਕਾਰ ਕੰਵਲਜੀਤ ਸਿੰਘ ਵੀ ਗ੍ਰਿਫ਼ਤਾਰ ਹੋਏ ਹਨ।ਧਰਮਸੋਤ ‘ਤੇ ਚੰਡੀਗੜ੍ਹ ਦੇ ਕੋਲ ਮੁਹਾਲੀ ਦੀ ਫੌਰੈੱਸਟ ਲੈਂਡ ‘ਤੇ ਪਰਮਿਸ਼ਨ ਦੇਣ ਨੂੰ ਲੈ ਕੇ ਵੱਡੇ ਘੁਟਾਲੇ ਅਤੇ ਭ੍ਰਿਸ਼ਟਾਚਾਰ ਦੇ ਆਰੋਪ ਲੱਗੇ ਹਨ।
ਪਿਛਲੇ ਦਿਨੀਂ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ, ਜਿਸ ਦੇ ਆਧਾਰ ’ਤੇ ਤਾਜ਼ਾ ਮਾਮਲਾ ਦਰਜ ਕੀਤਾ ਗਿਆ।ਜਿਸ ਮਗਰੋਂ ਅਦਾਲਤ ਨੇ ਦੋਹਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।ਜਿਸ ‘ਚ ਹੁਣ ਖੁਲਾਸਾ ਹੋਇਆ ਹੈ ਕਿ ਸਾਧੂ ਸਿੰਘ ਧਰਮਸੋਤ ਨੇ ਰਿਸ਼ਵਤ ਲਈ ਹੈ।