2015 ਵਿਚ ਮੋਗਾ ਦੇ ਪਿੰਡ ਮੱਲਕੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਪਾੜ ਕੇ ਗਲੀਆਂ ਵਿੱਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਸੀ। ਪਿੰਡ ਦੀ ਸੰਗਤ ਵੱਲੋਂ ਇਸ ਸਬੰਧੀ ਕੇਸ ਦਰਜ ਕਰਵਾਇਆ ਗਿਆ ਸੀ। ਜਿਸ ਸਬੰਧੀ ਅੱਜ ਮੋਗਾ ਦੀ ਮਾਣਯੋਗ ਅਦਾਲਤ ਵਿੱਚ ਨਾਮਜ਼ਦ ਅੱਠ ਵਿਅਕਤੀਆਂ ਖ਼ਿਲਾਫ਼ ਕੇਸ ਦੀ ਸੁਣਵਾਈ ਹੋਈ।
ਇਸ ਦੌਰਾਨ ਮੋਗਾ ਦੇ ਚਾਰੇ ਪਾਸੇ ਪੁਲਿਸ ਬਲ ਤਾਇਨਾਤ ਕੀਤੇ ਗਏ ਸਨ ਤਾਂ ਜੋ ਕੋਈ ਘਟਨਾ ਨਾ ਵਾਪਰੇ।ਅੱਜ 5 ਡੇਰਾ ਪ੍ਰੇਮੀਆਂ ਨੂੰ ਅਦਾਲਤ ਵਿਚ ਪੇਸ਼ੀ ਲਈ ਲਿਆਂਦਾ ਗਿਆ ਜਦੋਂ ਕਿ 3 ਵਿਅਕਤੀ ਦੋਸ਼ੀ ਪਾਏ ਗਏ।
ਮੋਗਾ ਅਦਾਲਤ ਵਲੋਂ ਬੇਅਬਦੀ ਮਾਮਲੇ ਵਿੱਚ ਵੱਡਾ ਫ਼ੈਸਲਾ ਲੈਂਦੇ ਹੋਏ 3 ਡੇਰਾ ਪ੍ਰੇਮੀਆਂ ਨੂੰ 3-3 ਸਾਲ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਸ ਦੇ ਨਾਲ ਹੀ ਦੋਸ਼ੀਆਂ ਨੂੰ 5-5 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਕੀਤਾ ਹੈ।
ਜਾਣਕਾਰੀ ਮੁਤਾਬਿਕ, ਕੁਲ 5 ਡੇਰਾ ਪ੍ਰੇਮੀਆਂ ਵਿੱਚੋਂ ਦੋ ਨੂੰ ਕੋਰਟ ਵਲੋਂ ਬਰੀ ਕਰ ਦਿੱਤਾ ਗਿਆ ਹੈ, ਜਦੋਂਕਿ 3 ਡੇਰਾ ਪ੍ਰੇਮੀਆਂ ਨੂੰ ਕੋਰਟ ਵਲੋਂ ਸ਼ਜਾ ਸੁਣਾਈ ਗਈ ਹੈ।
ਅੱਜ ਅਦਾਲਤ ਦੇ ਵਲੋਂ ਉਕਤ ਮਾਮਲੇ ਵਿਚ ਸੁਣਵਾਈ ਕਰਦੇ ਹੋਏ, ਜਿਥੇ 3 ਡੇਰਾ ਪ੍ਰੇਮੀਆਂ ਨੂੰ 3-3 ਸਾਲ ਦੀ ਸਜ਼ਾ ਸੁਣਾਈ, ਉਥੇ ਹੀ ਅਦਾਲਤ ਨੇ ਦੋ ਲੋਕਾਂ ਨੂੰ ਬਰੀ ਵੀ ਕਰ ਦਿੱਤਾ।