ਕੇਂਦਰ ਵੱਲੋਂ ਬਣਾਏ 3 ਖੇਤੀ ਕਾਨੂੰਨਾਂ ਦੇ ਵਿਰੋਧ ਦੇ ਵਿੱਚ ਜਿੱਥੇ ਇੱਕ ਪਾਸੇ ਦਿੱਲੀ ਦੇ ਬਾਰਡਰਾ ਅਤੇ ਹਰ ਸੂਬੇ ਦੇ ਵਿੱਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਦੇ ਨਾਲ ਹੀ ਕਿਸਾਨਾਂ ਨੇ BJP ਲੀਡਰਾਂ ਦਾ ਘਰੋਂ ਬਾਹਰ ਨਿਕਲਣਾ ਬੁਹਤ ਔਖਾ ਕੀਤਾ ਹੋਇਆ ਹੈ | ਰਾਜਸਥਾਨ ਦੇ ਗੰਗਾਨਗਰ ਵਿੱਚ, ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਭਾਜਪਾ ਨੇਤਾ ਕੈਲਾਸ਼ ਮੇਘਵਾਲ ਦੇ ਕੱਪੜੇ ਪਾੜ ਦਿੱਤੇ। ਇਹ ਘਟਨਾ ਉਦੋਂ ਵਾਪਰੀ ਜਦੋਂ ਭਾਜਪਾ ਨੇਤਾ ਮਹਿੰਗਾਈ ਅਤੇ ਸਿੰਚਾਈ ਨੂੰ ਲੈ ਕੇ ਭਾਜਪਾ ਦੇ ਵਿਰੋਧ ਵਿੱਚ ਹਿੱਸਾ ਲੈਣ ਆਏ ਸਨ।
ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ ਅਤੇ ਘੱਟੋ ਘੱਟ ਸਮਰਥਨ ਮੁੱਲ ਯਾਨੀ MSP ‘ਤੇ ਕਾਨੂੰਨ ਬਣਾਏ।
ਹਰਿਆਣਾ, ਪੰਜਾਬ, ਰਾਜਸਥਾਨ ਆਦਿ ਸੂਬਿਆਂ ਦੀਆਂ ਕਿਸਾਨ ਜੱਥੇਬੰਦੀਆਂ ਨੇ ਭਾਜਪਾ ਨੇਤਾਵਾਂ ਦਾ ਵਿਰੋਧ ਕਰਨ ਦੀ ਗੱਲ ਕਹੀ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਭਾਜਪਾ ਨੇਤਾ ਮੇਘਵਾਲ ਇੱਕ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਗਏ ਸਨ। ਕੈਲਾਸ਼ ਮੇਘਵਾਲ ਦੇ ਵਿਰੋਧ ਤੋਂ ਤੁਰੰਤ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਕੁੱਝ ਸਮੇਂ ਬਾਅਦ ਭਾਜਪਾ ਨੇਤਾ ਕੈਲਾਸ਼ ਮੇਘਵਾਲ ਨੂੰ ਪੁਲਿਸ ਨੇ ਕਿਸਾਨਾਂ ਦੀ ਭੀੜ ਤੋਂ ਛੁਡਵਾਇਆ।