ਨਵਜੋਤ ਸਿੱਧੂ ਵੱਲੋਂ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਪਹਿਲਾ ਟਵੀਟ ਸਾਹਮਣੇ ਆਏ ਹਨ |ਉਨ੍ਹਾਂ ਵੱਲੋਂ 3 ਟਵੀਟ ਕੀਤੇ ਗਏ ਹਨ | ਸਿੱਧੂ ਨੇ ਲਿਖਿਆ ਕਿ ਖੁਸ਼ਹਾਲੀ, ਸਹੂਲਤਾਂ ਅਤੇ ਖੁਦਮੁਖ਼ਤਿਆਰੀ ਕੁੱਝ ਕੁ ਲੋਕਾਂ ਵਾਸਤੇ ਹੀ ਨਹੀਂ ਸਗੋਂ ਸਾਰਿਆਂ ਵਿਚ ਵੰਡਣ ਲਈ ਕਾਂਗਰਸ ਵਰਕਰ ਵੱਜੋਂ ਮੇਰੇ ਪਿਤਾ ਨੇ ਰੱਜਿਆ-ਪੁੱਜਿਆ ਘਰ ਛੱਡਕੇ ਆਜ਼ਾਦੀ ਦੇ ਸੰਘਰਸ਼ ਵਿਚ ਹਿੱਸਾ ਲਿਆ। ਉਨ੍ਹਾਂ ਨੂੰ ਦੇਸ਼ਭਗਤੀ ਦੇ ਕਾਰਜਾਂ ਬਦਲੇ ਸਜ਼ਾ-ਏ-ਮੌਤ ਸੁਣਾਈ ਗਈ, ਜੋ ਕਿ ਕਿੰਗਜ਼ ਐਮਨਸਟੀ (King’s Amnesty)ਰਾਣੀ ਦੇ ਜਨਮ-ਦਿਨ ਮੌਕੇ ਪਰਚੀਆਂ ਪਾ ਕੇ ਰੱਦ ਹੋਈ। ਫਿਰ ਉਹ ਦਹਾਕਿਆਂ ਤੱਕ ਜਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਰਹੇ, ਮੈਂਬਰ ਵਿਧਾਨ ਸਭਾ, ਮੈਂਬਰ ਵਿਧਾਨ ਪਰਿਸ਼ਦ ਅਤੇ ਪੰਜਾਬ ਦੇ ਐਡਵੋਕੇਟ ਜਨਰਲ ਬਣੇ।
To share prosperity, privilege & freedom not just among a few but among all, My father a Congress worker left a royal household & joined freedom struggle, was sentenced to death for his patriotic work reprieved by King’s Amnesty became DCC President, MLA, MLC & Advocate General. pic.twitter.com/fTv0eNlNyt
— Navjot Singh Sidhu (@sherryontopp) July 19, 2021
ਦੂਜੇ ਵਟੀਵ ਦੇ ਵਿੱਚ ਸਿੱਧੂ ਨੇ ਲਿਖਿਆ ਹੈ ਕਿ ਅੱਜ, ਮੇਰਾ ਮਿਸ਼ਨ ਉਸੇ ਸੁਪਨੇ ਨੂੰ ਪੂਰਾ ਕਰਨਾ ਅਤੇ ਕੁੱਲ ਹਿੰਦ ਕਾਂਗਰਸ ਦੇ ਇਸ ਅਜੇਤੂ ਕਿਲ੍ਹੇ ਨੂੰ ਹੋਰ ਮਜ਼ਬੂਤ ਕਰਨ ਲਈ ਅਣਥੱਕ ਕੰਮ ਕਰਨਾ ਹੈ। ਬਹੁਤ ਹੀ ਸਤਿਕਾਰਯੋਗ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਜੀ, ਰਾਹੁਲ ਗਾਂਧੀ ਅਤੇ ਸ੍ਰੀਮਤੀ ਪ੍ਰਿਯੰਕਾ ਗਾਂਧੀ ਜੀ ਦਾ ਮੈਂ ਦਿਲ ਦੀ ਗਹਿਰਾਈਆਂ ਤੋਂ ਸ਼ੁਕਰਗੁਜਾਰ ਹਾਂ ਕਿ ਉਨ੍ਹਾਂ ਨੇ ਮੇਰੇ ਉੱਪਰ ਭਰੋਸਾ ਕਰਦਿਆਂ ਮੈਨੂੰ ਇਹ ਬੇਹੱਦ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ।
Will work along every member of Congress family in Punjab to fulfil the mission of #JittegaPunjab as a humble Congress worker to Give Power of the People Back to the People through the #PunjabModel & High Command’s 18 Point Agenda … My Journey has just begun !!
— Navjot Singh Sidhu (@sherryontopp) July 19, 2021
ਤੀਜੇ ਟਵੀਟ ਦੇ ਵਿੱਚ ਸਿੱਧੂ ਨੇ ਲਿਖਿਆ ਕਿ ਕਾਂਗਰਸ ਦਾ ਨਿਮਾਣਾ ਵਰਕਰ ਹੁੰਦਿਆਂ ਮੈਂ ਮਿਸ਼ਨ ‘ਜਿੱਤੇਗਾ ਪੰਜਾਬ’ ਪੂਰਾ ਕਰਨ ਲਈ ‘ਪੰਜਾਬ ਮਾਡਲ’ ਅਤੇ ਹਾਈ ਕਮਾਂਡ ਦੇ 18 ਨੁਕਾਤੀ ਏਜੰਡੇ ਰਾਹੀਂ ਲੋਕਾਂ ਦੀ ਤਾਕਤ ਲੋਕਾਂ ਤੱਕ ਵਾਪਸ ਪਹੁੰਚਾਉਣ ਖ਼ਾਤਰ ਪੰਜਾਬ ਵਿੱਚ ਕਾਂਗਰਸ ਪਰਿਵਾਰ ਦੇ ਹਰ ਮੈਂਬਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਾਂਗਾ। ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਮੇਰਾ ਸਫ਼ਰ ਅਜੇ ਸ਼ੁਰੂ ਹੀ ਹੋਇਆ ਹੈ