‘ਆਪ’ ਵੱਲੋਂ ਲਗਾਤਾਰ ਆਪਣੀ ਪਾਰਟੀ ਦੇ ਢਾਂਚੇ ਦਾ ਵਿਸਤਾਰ ਕੀਤਾ ਜਾ ਰਿਹਾ ਹੈ। ਅਜਿਹੇ ‘ਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕਾਂਗਰਸ ਪਾਰਟੀ ਦੇ ਇਕ ਹੋਰ ਵੱਡੇ ਚਿਹਰੇ ਨੂੰ ਆਪਣੀ ਪਾਰਟੀ ‘ਚ ਸ਼ਾਮਲ ਕੀਤਾ ਗਿਆ ਹੈ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ 3 ਵਾਰ ਦੇ MLA ਜੋਗਿੰਦਰ ਸਿੰਘ ਮਾਨ ਕਾਂਗਰਸ ਨੂੰ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਹਨ। ਇਸਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ਼ ਰਾਘਵ ਚੱਢਾ ਨੇ ਟਵੀਟ ਕਰਦਿਆਂ ਦਿੱਤੀ।
Inspired by Arvind ji's vision, Punjab's former cabinet minister & 3 time MLA Joginder Singh Mann ji joins AAP ending his 50year old association with Congress. He was presently chairman of Punjab Agro Industries Corp. His induction will give a huge boost to party's unit in Punjab pic.twitter.com/hRX84ThFQa
— Raghav Chadha (@raghav_chadha) January 15, 2022
ਉਨ੍ਹਾਂ ਟਵੀਟ ‘ਚ ਲਿਖਿਆ ਕਿ ਅਰਵਿੰਦ ਜੀ ਦੀ ਸੋਚ ਤੋਂ ਪ੍ਰੇਰਿਤ ਹੋ ਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ 3 ਵਾਰ ਵਿਧਾਇਕ ਰਹੇ ਜੋਗਿੰਦਰ ਸਿੰਘ ਮਾਨ ਜੀ ਕਾਂਗਰਸ ਨਾਲ 50 ਸਾਲ ਪੁਰਾਣਾ ਰਿਸ਼ਤਾ ਖਤਮ ਕਰਕੇ ‘ਆਪ’ ‘ਚ ਸ਼ਾਮਲ ਹੋ ਗਏ। ਉਹ ਇਸ ਸਮੇਂ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸਨ। ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਦੀ ਪਾਰਟੀ ਇਕਾਈ ਨੂੰ ਵੱਡਾ ਹੁਲਾਰਾ ਮਿਲੇਗਾ।