US Shoot-Out: ਅਮਰੀਕਾ ‘ਚ ਇੱਕ ਦਰਦਨਾਕ ਘਟਨਾ ਵਿੱਚ 3 ਸਾਲ ਦੇ ਬੱਚੇ ਨੇ ਆਪਣੀ 1 ਸਾਲ ਦੀ ਭੈਣ ਨੂੰ ਗੋਲੀ ਮਾਰ ਦਿੱਤੀ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਜ਼ਖਮੀ ਬੱਚੀ ਨੂੰ ਲੈ ਕੇ ਹਸਪਤਾਲ ਪਹੁੰਚੇ ਪਰ ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ।
ਦੱਸ ਦਈਏ ਕਿ ਅਮਰੀਕਾ ਦੇ ਕੈਲੀਫੋਰਨੀਆ ‘ਚ ਗੋਲੀਬਾਰੀ ਦੌਰਾਨ 3 ਸਾਲ ਦੇ ਲੜਕੇ ਨੇ 1 ਸਾਲ ਦੀ ਬੱਚੀ ਨੂੰ ਗੋਲੀ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਇਹ ਘਟਨਾ ਸੈਂਡਿਆਗੋ ਦੇ ਫਾਲਬਰੂਕ ਵਿੱਚ ਸਾਹਮਣੇ ਆਈ।
ਜਾਣਕਾਰੀ ਮੁਤਾਬਕ ਸਥਾਨਕ ਪੁਲਿਸ ਨੂੰ ਸੋਮਵਾਰ ਸਵੇਰੇ ਇੱਕ ਫੋਨ ਕਾਲ ਰਾਹੀਂ ਘਟਨਾ ਦੀ ਜਾਣਕਾਰੀ ਮਿਲੀ। ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਦੇਖਿਆ ਕਿ ਇੱਕ 3 ਸਾਲ ਦੇ ਲੜਕੇ ਨੇ ਗਲਤੀ ਨਾਲ 1 ਸਾਲ ਦੀ ਬੱਚੀ ਨੂੰ ਗੋਲੀ ਮਾਰ ਦਿੱਤੀ। ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਲੜਕੀ ਦੇ ਸਿਰ ਵਿੱਚ ਗੋਲੀ ਲੱਗੀ ਸੀ, ਜਿਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਜਾਣਕਾਰੀ ਲਈ ਦੱਸ ਦੇਈਏ ਕਿ ਅਮਰੀਕਾ ਵਿੱਚ ਵਧਦੇ ਬੰਦੂਕ ਕਲਚਰ ਕਾਰਨ ਉੱਥੇ ਗੋਲੀਬਾਰੀ ਦੀ ਸਮੱਸਿਆ ਆਮ ਹੋ ਗਈ ਹੈ। ਪਿਛਲੇ ਜੂਨ ਮਹੀਨੇ ਵਿੱਚ ਹੀ ਅਮਰੀਕਾ ਦੇ ਕਈ ਰਾਜਾਂ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ, ਜਿਸ ਵਿੱਚ ਕਈ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।
ਬੰਦੂਕ ਸੱਭਿਆਚਾਰ ਕਾਰਨ ਵਧੀ ਹਿੰਸਾ
ਅਮਰੀਕਾ ‘ਚ ਪਿਛਲੇ ਕੁਝ ਸਾਲਾਂ ‘ਚ ਹਿੰਸਕ ਘਟਨਾਵਾਂ ‘ਚ ਵਾਧਾ ਹੋਇਆ ਹੈ। ਗੰਨ ਕਲਚਰ ਨੂੰ ਇਸ ਲਈ ਮੁੱਖ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਅਮਰੀਕਾ ਵਿੱਚ ਬੰਦੂਕ ਖਰੀਦਣਾ ਆਸਾਨ ਹੈ। ਲੋਕ ਕੱਪੜੇ ਵਾਂਗ ਦੁਕਾਨ ‘ਤੇ ਜਾ ਬੰਦੂਕਾਂ ਖਰੀਦ ਸਕਦੇ ਹਨ। ਇਸ ਕਾਰਨ ਵੱਡੀ ਗਿਣਤੀ ਲੋਕ ਆਪਣੇ ਕੋਲ ਬੰਦੂਕਾਂ ਰੱਖਦੇ ਹਨ। ਇਹੀ ਕਾਰਨ ਹੈ ਕਿ ਅਮਰੀਕਾ ਵਿੱਚ ਬੰਦੂਕ ਕਲਚਰ ਨੂੰ ਖ਼ਤਮ ਕਰਨ ਦੀ ਮੰਗ ਤੇਜ਼ੀ ਨਾਲ ਵੱਧ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h