ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਬਿੱਟੂ ਦੀ ਸੁਰੱਖਿਆ ਲਈ ਜੇਮਰ ਅਤੇ ਬੁਲੇਟਪਰੂਫ ਵਾਹਨਾਂ ਸਮੇਤ 30 ਗੰਨਮੈਨ ਨੂੰ ਤਾਇਨਾਤ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਬਿੱਟੂ ਕੋਲ 18 ਗੰਨਮੈਨ ਸਨ। ਹਾਲਾਂਕਿ ਉਸ ਕੋਲ ਪਹਿਲਾਂ ਬੁਲੇਟ ਪਰੂਫ ਗੱਡੀ ਵੀ ਸੀ, ਪਰ ਸੰਸਦ ਮੈਂਬਰ ਨੇ ਇਸ ਦੀ ਵਰਤੋਂ ਨਹੀਂ ਕੀਤੀ। ਹੁਣ ਉਹ ਇੱਕ ਬੁਲੇਟ ਪਰੂਫ ਗੱਡੀ ਵਿੱਚ ਸਫਰ ਕਰ ਰਿਹਾ ਹੈ।
ਤੁਹਾਨੂੰ ਦੱਸ ਦੇਈਏ ਕਿ ਪੁਲਿਸ ਨੇ ਪਿਛਲੇ ਹਫਤੇ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਸੰਬੰਧ ਰੱਖਣ ਵਾਲੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਦਾ ਦਾਅਵਾ ਹੈ ਕਿ ਇਸ ਗੈਂਗ ਦਾ ਮੁਖੀ ਜਰਮਨੀ ਵਿੱਚ ਬੈਠੇ ਹੈਂਡਲਰ ਨਾਲ ਸਬੰਧ ਰੱਖਦਾ ਸੀ। ਇਨ੍ਹਾਂ ਵੱਲੋਂ ਬਾਹਰੋਂ ਫੰਡਿੰਗ ਨਾਲ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਫੜੇ ਗਏ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਲੋਕਾਂ ਦੀ ਲਿਸਟ ਵਿੱਚ ਬਿੱਟੂ ਦਾ ਨਾਂ ਵੀ ਸ਼ਾਮਲ ਸੀ, ਜਿਸ ਤੋਂ ਬਾਅਦ ਪੁਲਿਸ ਨੇ ਆਪਣੀ ਸੁਰੱਖਿਆ ਵਧਾ ਦਿੱਤੀ ਹੈ।