ਲਖੀਮਪੁਰ ਖੀਰੀ ਮਾਮਲੇ ‘ਤੇ ਅੱਜ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ।ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਜਾਂਚ ‘ਚ ਉੱਤਰ ਪ੍ਰਦੇਸ਼ ਸਰਕਾਰ ਵਲੋਂ ਉਠਾਏ ਗਏ ਕਦਮਾਂ ਤੋਂ ਸੰਤੁਸ਼ਟ ਨਹੀਂ ਹੈ।
ਮਾਮਲੇ ਦੀ ਅਗਲੀ ਸੁਣਵਾਈ 20 ਅਕਤੂਬਰ ਨੂੰ ਹੋਵੇਗੀ।ਸੁਪਰੀਮ ਕੋਰਟ ਨੇ ਪੁੱਛਿਆ ਮਾਮਲਾ ਜਦੋਂ 302 ਦਾ ਹੈ ਤਾਂ ਗ੍ਰਿਫਤਾਰੀ ਹੁਣ ਤੱਕ ਕਿਉਂ ਨਹੀਂ ਹੋਈ।ਦੱਸਣਯੋਗ ਹੈ ਕਿ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਅੱਜ ਕ੍ਰਾਈਮ ਬ੍ਰਾਂਚ ‘ਚ ਪੁੱਛਗਿਛ ਲਈ ਬੁਲਾਇਆ ਸੀ ਉਹ ਨਹੀਂ ਪਹੁੰਚਿਆ।