ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ‘ਤੇ ਆ ਰਹੇ ਹਨ।ਕੇਜਰੀਵਾਲ 31 ਦਸੰਬਰ ਨੂੰ ਪਟਿਆਲਾ ਪਹੁੰਚਣਗੇ, ਜਿੱਥੇ ਉਹ ਪੰਜਾਬ ‘ਚ ਅਮਨ ਅਤੇ ਸ਼ਾਂਤੀ ਦੇ ਲਈ ਸ਼ਾਂਤੀ ਮਾਰਚ ਕੱਢਣਗੇ।ਇਸ ਗੱਲ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਸਾਂਸਦ ਭਗਵੰਤ ਮਾਨ ਨੇ ਦਿੱਤੀ।
ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ‘ਚ ਮੰਦਭਾਗੀਆਂ ਘਟਨਾਵਾਂ ਵਾਪਰੀਆਂ ਹਨ, ਜਿਸ ਨਾਲ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਪੰਜਾਬ ਦਾ ਭਾਈਚਾਰਾ ਬਣਿਆ ਰਹੇ ਇਹੀ ਆਸ ਲੈ ਕੇ ਆਮ ਆਦਮੀ ਪਾਰਟੀ 31 ਦਸੰਬਰ ਨੂੰ ਸ਼ਾਂਤੀ ਮਾਰਚ ਕੱਢੇਗੀ।