ਕਿਸਾਨਾਂ ਨੇ ਸਰਕਾਰ ਖਿਲਾਫ ਇਕ ਵਾਰ ਫਿਰ ਸੜਕ ‘ਤੇ ਉਤਰਨ ਦਾ ਫੈਸਲਾ ਕੀਤਾ ਹੈ। ਉਹ 31 ਜਨਵਰੀ ਨੂੰ ਵਾਅਦਾ ਖ਼ਿਲਾਫ਼ੀ ਦਿਵਸ ਵਜੋਂ ਮਨਾਉਣਗੇ। ਇਹ ਫੈਸਲਾ ਸ਼ਨੀਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਦਾ ਬੈਠਕ ਵਿੱਚ ਲਿਆ ਗਿਆ। ਬੈਠਕ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਦੇ ਹੋਏ ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਹਾ ਗਿਆ ਹੈ ਕਿ ਹਰਿਆਣਾ ਨੂੰ ਛੱਡ ਕੇ ਕਿਸੇ ਵੀ ਸੂਬੇ ਵਿੱਚ ਮੁਕੱਦਮੇ ਅਤੇ ਮੁਆਵਜ਼ੇ ਨੂੰ ਲੈ ਕੇ ਕੋਈ ਵੀ ਕਾਰਵਈ ਨਹੀਂ ਕੀਤੀ ਗਈ ਹੈ, ਇਸ ਲਈ ਅਸੀਂ 31 ਜਨਵਰੀ ਨੂੰ ਵਾਅਦਾ ਖ਼ਿਲਾਫ਼ੀ ਦਿਵਸ ਵਜੋਂ ਮਨਾਉਣਗੇ।
ਮੋਰਚਾ ਵਲੋਂ ਕਿਹਾ ਗਿਆ ਕਿ ਕਿਸਾਨ ਸਰਕਾਰ ਦੇ ਬੁੱਤ ਸਾੜਨਗੇ। ਸਾਰੇ ਜ਼ਿਲ੍ਹਾ ਮੁੱਖ ਦਫ਼ਤਰਾਂ ‘ਤੇ ਪ੍ਰਦਰਸ਼ਨ ਹੋਵੇਗਾ। ਕਿਸਾਨ ਆਗੂ ਯੁੱਧਵੀਰ ਸਿੰਘ ਨੇ ਕਿਹਾ ਕਿ MSP ਕਮੇਟੀ ਨੂੰ ਲੈ ਕੇ ਸਰਕਾਰ ਨੇ ਸੰਪਰਕ ਨਹੀਂ ਕੀਤਾ ਹੈ। ਇਸ ਤੋਂ ਇਲਾਵਾ 1 ਫਰਵਰੀ ਤੋਂ ਮਿਸ਼ਨ ਯੂਪੀ ਸ਼ੁਰੂ ਹੋਵੇਗਾ।
ਕਿਸਾਨ ਆਗੂ ਰਾਕੇਸ਼ ਟਿਕੈਤ 1 ਫਰਵਰੀ ਨੂੰ ਲਖੀਮਪੁਰ ਜਾਣਗੇ। ਉਨ੍ਹਾਂ ਦਾ ਦੋਸ਼ ਹੈ ਕਿ ਲਖੀਮਪੁਰ ਖੀਰੀ ਮਾਮਲੇ ਵਿੱਚ SIT ਰਿਪੋਰਟ ਦੇ ਬਾਵਜੂਦ ਕੇਂਦਰ ਸਰਕਾਰ ਗ੍ਰਹਿ ਰਾਜ ਮੰਤਰੀ ਟੇਨੀ ਨੂੰ ਬਚਾਅ ਰਹੀ ਹੈ। ਉਨ੍ਹਾਂ ਕਿਹਾ ਕਿ ਮੰਤਰੀ ਨੂੰ ਬਰਖਾਸਤ ਨਹੀਂ ਕੀਤਾ ਜਾ ਰਿਹਾ ਹੈ।