ਲਗਾਤਾਰ ਬਦਲਦੇ ਮੌਸਮ ਕਾਰਨ ਜਨਵਰੀ ਮਹੀਨੇ ਵਿੱਚ ਜਨਜੀਵਨ ਪ੍ਰਭਾਵਿਤ ਹੋਣ ਲੱਗਾ ਹੈ। ਮੈਦਾਨੀ ਇਲਾਕਿਆਂ ‘ਚ ਮੀਂਹ ਅਤੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਠੰਡ ਹੋਰ ਵਧ ਗਈ ਹੈ। ਦਿੱਲੀ ਐਨਸੀਆਰ ਵਿੱਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ।
ਜਿਸ ਤੋਂ ਬਾਅਦ ਜਨਵਰੀ ਮਹੀਨੇ ਦੀ ਬਾਰਿਸ਼ ਨੇ ਪਿਛਲੇ 32 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਇਸ ਦੇ ਨਾਲ ਹੀ ਪਹਾੜਾਂ ‘ਚ ਹੋਈ ਬਰਫਬਾਰੀ ਨੇ ਮੈਦਾਨੀ ਇਲਾਕਿਆਂ ‘ਚ ਠੰਡ ਦਾ ਪ੍ਰਕੋਪ ਵੀ ਵਧਾ ਦਿੱਤਾ ਹੈ।
ਦਿੱਲੀ NCR ‘ਚ ਅੱਜ ਰਾਤ ਹੋਈ ਬਾਰਿਸ਼ ਨੇ ਜਨਵਰੀ ਮਹੀਨੇ ‘ਚ ਹੋਈ ਬਾਰਿਸ਼ ਦਾ ਪਿਛਲੇ 32 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਪਹਾੜਾਂ ਵਿੱਚ ਹੋਈ ਬਰਫ਼ਬਾਰੀ ਨੇ ਮੈਦਾਨੀ ਇਲਾਕਿਆਂ ਵਿੱਚ ਠੰਢ ਦਾ ਪ੍ਰਕੋਪ ਵਧਾ ਦਿੱਤਾ ਹੈ। ਦਿੱਲੀ ‘ਚ ਬੀਤੀ ਸ਼ਾਮ ਤੋਂ ਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਰੁਕ-ਰੁਕ ਕੇ ਹੋ ਰਹੀ ਹੈ। ਜਿਸ ਕਾਰਨ ਦਿੱਲੀ ਵਾਸੀਆਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।











