ਚੰਡੀਗੜ੍ਹ ਵਿੱਚ 32 ਘੰਟਿਆਂ ਬਾਅਦ ਬਿਜਲੀ ਵਿਵਸਥਾ ਬਹਾਲ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਕਈ ਇਲਾਕਿਆਂ ਵਿੱਚ ਬਿਜਲੀ ਬਹਾਲ ਕਰ ਦਿੱਤੀ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਲਦੀ ਹੀ ਪੂਰੇ ਚੰਡੀਗੜ੍ਹ ਵਿੱਚ ਬਿਜਲੀ ਵਿਵਸਥਾ ਨੂੰ ਠੀਕ ਕਰਨ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ।
ਦੱਸ ਦੇਈਏ ਕਿ ਬਿਜਲੀ ਵਿਭਾਗ ਦੇ ਕਰਮਚਾਰੀ ਨਿੱਜੀਕਰਨ ਦੇ ਫੈਸਲੇ ਤੋਂ ਨਾਰਾਜ਼ ਹੋ ਕੇ ਤਿੰਨ ਦਿਨ ਦੀ ਹੜਤਾਲ ‘ਤੇ ਚਲੇ ਗਏ ਹਨ। ਇਹ ਹੜਤਾਲ ਸੋਮਵਾਰ ਦੁਪਹਿਰ 12 ਵਜੇ ਤੋਂ ਸ਼ੁਰੂ ਹੋ ਗਈ ਹੈ, ਜੋ 24 ਫਰਵਰੀ ਤੱਕ ਜਾਰੀ ਰਹੇਗੀ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ ਕਰਵਾਉਣ ਲਈ ਸਖ਼ਤ ਕਾਰਵਾਈ ਕਰਦਿਆਂ ਸ਼ਹਿਰ ਵਿੱਚ 6 ਮਹੀਨਿਆਂ ਲਈ ‘ਐਸਮਾ’ ਲਗਾ ਦਿੱਤਾ ਹੈ।








