ਪਟਿਆਲਾ: ਪੰਜਾਬ ਵਿੱਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਨਾਲ 34 ਹੋਰ ਮੌਤਾਂ ਹੋ ਗਈਆਂ ਹਨ। ਮ੍ਰਿਤਕਾਂ ਵਿੱਚੋਂ 14 ਪਟਿਆਲਾ ਨਾਲ ਸਬੰਧਤ ਹਨ ਜਦੋਂਕਿ 12 ਹੋਰਨਾਂ ਜ਼ਿਲ੍ਹਿਆਂ ਤੋਂ ਹਨ। 8 ਮ੍ਰਿਤਕਾਂ ਦਾ ਸਬੰਧ ਹੋਰਨਾਂ ਸੂਬਿਆਂ ਨਾਲ਼ ਹੈ। ਪਿਛਲੇ ਦਿਨਾਂ ਤੋਂ ਰਾਜਿੰਦਰਾ ਹਸਪਤਾਲ ਵਿੱਚ ਮੌਤਾਂ ਦਾ ਸਿਲਸਿਲਾ ਜਾਰੀ ਹੈ।
ਪੰਜਾਬ ਵਿੱਚ ਮੌਤਾਂ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਸੂਬੇ ਵਿੱਚ ਐਤਵਾਰ ਨੂੰ ਕਰੋਨਾ ਕਰਕੇ 157 ਲੋਕਾਂ ਦੀ ਮੌਤ ਹੋਈ ਹੈ। ਪੰਜਾਬ ਵਿੱਚ ਹੁਣ ਤੱਕ ਮੌਤਾਂ ਦੀ ਗਿਣਤੀ 9317 ’ਤੇ ਪਹੁੰਚ ਗਈ ਹੈ। ਇਸ ਤੋਂ ਇਲਾਵਾ ਐਤਵਾਰ ਨੂੰ 7327 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 5244 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਗਈ।
ਸੂਬੇ ਵਿੱਚ ਹੁਣ ਤੱਕ 73,40,768 ਜਣਿਆਂ ਦੇ ਸੈਂਪਲ ਲਏ ਗਏ ਹਨ ਜਿਨ੍ਹਾਂ ਵਿੱਚੋਂ 3,85,270 ਜਣੇ ਪੌਜ਼ੇਟਿਵ ਪਾਏ ਗਏ ਹਨ। ਇਨ੍ਹਾਂ ਵਿੱਚੋਂ 3,15,845 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਗਈ ਹੈ। ਇਸ ਸਮੇਂ ਸੂਬੇ ਵਿੱਚ 60,108 ਐਕਟਿਵ ਕੇਸ ਹਨ।