ਸ਼ਨੀਵਾਰ, ਜੁਲਾਈ 5, 2025 04:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਨ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ‘ਚ ਸਾਫ ਪੀਣਯੋਗ ਪਾਣੀ ਦੀ ਸਪਲਾਈ ਲਈ 34.44 ਕਰੋੜ ਰੁਪਏ ਜਾਰੀ : ਜਿੰਪਾ

ਪੰਜਾਬ ਦੇ ਜਿਨ੍ਹਾਂ ਪਿੰਡਾਂ ਵਿਚ ਜ਼ਮੀਨੀ ਪਾਣੀ ਪੀਣਯੋਗ ਨਹੀਂ ਹੈ ਜਾਂ ਜਿੱਥੇ ਪਾਣੀ ਦੀ ਕੁਆਲਿਟੀ ਮਾੜੀ ਹੈ, ਉਨ੍ਹਾਂ ਇਲਾਕਿਆਂ ਦੇ ਵਸਨੀਕਾਂ ਨੂੰ ਨਹਿਰੀ ਪਾਣੀ ਦੀ ਸੁਧਾਈ ਕਰਕੇ ਸਪਲਾਈ ਕੀਤੀ ਜਾ ਰਹੀ ਹੈ।

by Bharat Thapa
ਦਸੰਬਰ 27, 2022
in ਪੰਜਾਬ
0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸਾਰੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਦੇ ਜਿਨ੍ਹਾਂ ਪਿੰਡਾਂ ਵਿਚ ਜ਼ਮੀਨੀ ਪਾਣੀ ਪੀਣਯੋਗ ਨਹੀਂ ਹੈ ਜਾਂ ਜਿੱਥੇ ਪਾਣੀ ਦੀ ਕੁਆਲਿਟੀ ਮਾੜੀ ਹੈ, ਉਨ੍ਹਾਂ ਇਲਾਕਿਆਂ ਦੇ ਵਸਨੀਕਾਂ ਨੂੰ ਨਹਿਰੀ ਪਾਣੀ ਦੀ ਸੁਧਾਈ ਕਰਕੇ ਸਪਲਾਈ ਕੀਤੀ ਜਾ ਰਹੀ ਹੈ। ਅਜਿਹੀਆਂ 5 ਡਵੀਜ਼ਨਾਂ ਵਿਚ ਨਹਿਰੀ ਸਾਫ ਪਾਣੀ ਦੀ ਸਪਲਾਈ ਲਈ ਪੰਜਾਬ ਸਰਕਾਰ ਨੇ 34 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਜਾਰੀ ਕੀਤੀ ਹੈ।

ਇਸ ਬਾਬਤ ਜ਼ਿਆਦਾ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਅਹੁਦਾ ਸੰਭਾਲਦਿਆਂ ਹੀ ਐਲਾਨ ਕੀਤਾ ਸੀ ਕਿ ਪੰਜਾਬ ਵਾਸੀਆਂ ਨੂੰ ਸਾਰੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਬੂਹਿਆਂ ‘ਤੇ ਮਿਲਣਗੀਆਂ ਅਤੇ ਆਪਣੇ ਇਸੇ ਵਾਅਦੇ ਨੂੰ ਉਹ ਲਗਾਤਾਰ ਨਿਭਾਉਂਦੇ ਆ ਰਹੇ ਹਨ। ਪੰਜਾਬ ਦੇ ਪਿੰਡਾਂ ‘ਚ ਰਹਿਣ ਵਾਲਿਆਂ ਨੂੰ ਬੁਨਿਆਦੀ ਸਹੂਲਤਾਂ ਖਾਸ ਤੌਰ ‘ਤੇ ਸਾਫ ਪੀਣਯੋਗ ਪਾਣੀ ਦੀ ਸਪਲਾਈ ਲਈ ਮਾਨ ਸਰਕਾਰ ਵੱਲੋਂ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਸਪਲਾਈ ਇਨ੍ਹਾਂ ਸਕੀਮਾਂ ਵਿਚੋਂ ਹੀ ਇਕ ਪ੍ਰਮੁੱਖ ਸਕੀਮ ਹੈ। ਇਸ ਤਹਿਤ ਪੰਜਾਬ ਦੀਆਂ 5 ਡਵੀਜ਼ਨਾਂ ਰਾਜਪੁਰਾ, ਫਤਹਿਗੜ੍ਹ ਸਾਹਿਬ, ਫਾਜ਼ਿਲਕਾ, ਅਬੋਹਰ ਅਤੇ ਗੁਰਦਾਸਪੁਰ ਡਵੀਜ਼ਨ ਨੰਬਰ 1 ਨੂੰ ਮਾਨ ਸਰਕਾਰ ਨੇ 34.44 ਕਰੋੜ ਰੁਪਏ ਜਾਰੀ ਕੀਤੇ ਹਨ ਤਾਂ ਜੋ ਇਨ੍ਹਾਂ ਡਵੀਜ਼ਨਾਂ ਦੇ ਪਿੰਡ ਵਾਸੀਆਂ ਨੂੰ ਸਾਫ ਪੀਣਯੋਗ ਪਾਣੀ ਦੀ ਸਪਲਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਲਗਾਤਾਰ ਉਨ੍ਹਾਂ ਪਿੰਡਾਂ ਨੂੰ ਸਾਫ ਪੀਣਯੋਗ ਪਾਣੀ ਪਹੁੰਚਾ ਰਿਹਾ ਹੈ ਜਿੱਥੇ-ਜਿੱਥੇ ਜ਼ਮੀਨੀ ਪਾਣੀ ਦੀ ਕੁਆਲਿਟੀ ਮਾੜੀ ਜਾਂ ਪੀਣਯੋਗ ਨਹੀਂ ਹੈ।

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀਕੇ ਤਿਵਾੜੀ ਅਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਜ਼ਿਆਦਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਪੁਰਾ ਦੀ ਮੰਡੋਲੀ ਸਕੀਮ ਨੂੰ 10.01 ਕਰੋੜ ਅਤੇ ਪਾਬਰਾ ਨੂੰ 11.18 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਫਤਹਿਗੜ੍ਹ ਸਾਹਿਬ ਦੇ ਨਾਨੋਵਾਲ ਪਿੰਡ ਦੀ ਸਕੀਮ ਨੂੰ 2 ਕਰੋੜ ਰੁਪਏ ਜਦਕਿ ਫਾਜ਼ਿਲਕਾ ਦੇ ਘਾਟਿਆਂ ਵਾਲਾ ਬੋਦਲਾ ਅਤੇ ਸੋਹਣਗੜ੍ਹ ਸਕੀਮਾਂ ਲਈ 3.52 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉੱਧਰ ਅਬੋਹਰ ਦੇ ਪਿੰਡ ਪੱਤਰੇਵਾਲਾ ਦੀ ਨਹਿਰੀ ਪਾਣੀ ਦੀ ਸਕੀਮ ਨੂੰ 2.70 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਦੇ ਆਰਸੈਨਿਕ ਪ੍ਰਭਾਵਿਤ 102 ਪਿੰਡਾਂ ਨੂੰ ਪਾਇਪਾਂ ਰਾਹੀਂ ਪਾਣੀ ਦੇਣ ਵਾਲੀ ਪਿੰਡ ਕੁੰਜਰ ਦੀ ਸਕੀਮ ਲਈ ਵੀ 5.02 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਵਿਭਾਗ ਦੇ ਉੱਚ ਅਧਿਕਾਰੀਆਂ ਨੇ ਫੀਲਡ ਵਿਚ ਕੰਮ ਕਰਨ ਵਾਲੇ ਅਫਸਰਾਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਹਰੇਕ ਨਾਗਰਿਕ ਤੱਕ ਪੀਣਯੋਗ ਸਾਫ ਪਾਣੀ ਪਹੁੰਚਾਉਣ ਲਈ ਪੂਰੀ ਸੁਹਿਰਦਤਾ ਅਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਈ ਜਾਵੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: brahm shankar jimpalatest newspro punjab tvPunjab CMpunjab newspunjabi news
Share218Tweet136Share55

Related Posts

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025
Load More

Recent News

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਸੋਸ਼ਲ ਮੀਡੀਆ INFLUENCER ਹੋ ਜਾਣ ਸਾਵਧਾਨ, ਕੇਂਦਰ ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੁਲਾਈ 4, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.