Jwala Gutta Badminton Academy: ਹੈਦਰਾਬਾਦ ਵਿਖੇ ਜਵਾਲਾ ਗੁੱਟਾ ਬੈਡਮਿੰਟਨ ਅਕੈਡਮੀ ਵਿੱਚ ਇਕ ਮਹੀਨੇ ਦੀ ਸਿਖਲਾਈ ਹਾਸਲ ਕਰਨ ਤੋਂ ਬਾਅਦ ਪੰਜਾਬ ਪਰਤੇ ਖਿਡਾਰੀਆਂ ਦੇ ਚਿਹਰਿਆਂ ‘ਤੇ ਉਤਸ਼ਾਹ ਤੇ ਜਲੌਅ ਦੇਖਣ ਵਾਲਾ ਸੀ। ਗੱਲਬਾਤ ਵਿੱਚ ਅੱਠ ਵਰ੍ਹਿਆਂ ਦੇ ਯੁਵਾਨ ਬਾਂਸਲ, 10 ਵਰ੍ਹਿਆਂ ਦੀ ਕਾਮਿਲ ਸੱਭਰਵਾਲ, 13 ਵਰ੍ਹਿਆਂ ਦੇ ਸ਼ੀਵਾਨ ਢੀਂਗਰਾ ਤੇ 14 ਵਰ੍ਹਿਆਂ ਦੀ ਆਰੁਸ਼ੀ ਮਹਿਤਾ ਆਤਮ ਵਿਸ਼ਵਾਸ ਨਾਲ ਲਬਰੇਜ਼ ਸੀ। ਨਵੀਂ ਉਮਰ ਦੇ ਇਨਾਂ ਖਿਡਾਰੀਆਂ ਦਾ ਨਿਸ਼ਾਨਾ ਹੁਣ ਪੁਲੇਲਾ ਗੋਪੀਚੰਦ, ਸਾਇਨਾ ਨੇਹਵਾਲ, ਪੀ.ਵੀ.ਸਿੰਧੂ, ਜਵਾਲਾ ਗੁੱਟਾ, ਲਕਸ਼ੇ ਸੇਨ ਵਾਂਗ ਬੈਡਮਿੰਟਨ ਦੀ ਦੁਨੀਆਂ ਵਿੱਚ ਸਿਖਰ ‘ਤੇ ਪਹੁੰਚਣਾ ਹੈ।
ਅਜਿਹਾ ਆਤਮ ਵਿਸ਼ਵਾਸ ਸਾਰੇ 34 ਖਿਡਾਰੀਆਂ ਵਿੱਚ ਦੇਖਣ ਨੂੰ ਮਿਲਿਆ ਜਦੋਂ ਉਹ ਆਪਣੀ ਸਿਖਲਾਈ ਦੇ ਤਜ਼ਰਬੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਸਾਾਂਝੇ ਕਰ ਰਹੇ ਸੀ। ਪੰਜਾਬ ਭਵਨ ਚੰਡੀਗੜ੍ਹ ਦਾ ਚੌਗਿਰਦਾ ਇਨ੍ਹਾਂ ਉਭਰਦੇ ਖਿਡਾਰੀਆਂ ਦੇ ਜੋਸ਼ ਅਤੇ ਉਤਸ਼ਾਹ ਨਾਲ ਭਰਿਆ ਹੋਇਆ ਸੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਦਾ ਸੁਫਨਾ ਇਹ ਖਿਡਾਰੀ ਹੁਣ ਆਪਣੀ ਲਗਨ ਤੇ ਮਿਹਨਤ ਨਾਲ ਪੂਰਾ ਕਰਨਗੇ। ਪੰਜਾਬ ਦੇ ਖੇਡ ਵਿਭਾਗ ਵੱਲੋਂ ਆਪਣੇ ਖਰਚੇ ‘ਤੇ ਹੈਦਰਾਬਾਦ ਸਿਖਲਾਈ ਲਈ ਭੇਜੇ 34 ਖਿਡਾਰੀ ਇੱਕ ਮਹੀਨੇ ਦੌਰਾਨ ਦਰੋਣਾਚਾਰੀਆ ਐਵਾਰਡੀ ਤੇ ਸਾਬਕਾ ਭਾਰਤੀ ਬੈਡਮਿੰਟਨ ਕੋਚ ਐਸ.ਐਮ.ਆਰਿਫ ਕੋਲੋਂ ਸਿੱਖੇ ਗੁਰਾਂ ਅਤੇ ਤਕਨੀਕਾਂ ਤੋਂ ਆਪਣੇ ਰੋਜ਼ਾਨਾ ਦੇ ਅਭਿਆਸ ਦੌਰਾਨ ਸੇਧ ਲੈਂਦੇ ਰਹਿਣਗੇ। ਭਾਰਤੀ ਬੈਡਮਿੰਟਨ ਸਟਾਰ ਜਵਾਲਾ ਗੁੱਟਾ ਵੱਲੋਂ ਕੈਂਪ ਦੌਰਾਨ ਖਿਡਾਰੀਆਂ ਨਾਲ ਕੀਤੀ ਮੁਲਾਕਾਤ ਤੋਂ ਬਾਅਦ ਹਰ ਖਿਡਾਰੀ ਵਿੱਚ ਉਸ ਵਰਗਾ ਬਣਨ ਦੀ ਦ੍ਰਿੜਤਾ ਪੈਦਾ ਹੋਈ।
After a month’s training at the Jwala Gutta Badminton Academy in Hyderabad, one could see the excitement and enthusiasm on the faces of the players who returned to Punjab. All the 34 players have shared their training experiences with Sports Minister @Meet_Hayer. pic.twitter.com/pJJ4lo0N0s
— Government of Punjab (@PunjabGovtIndia) July 19, 2023
ਖੇਡ ਮੰਤਰੀ ਮੀਤ ਹੇਅਰ ਨਾਲ ਮੁਲਾਕਾਤ ਦੌਰਾਨ ਖਿਡਾਰੀਆਂ ਨੇ ਇੱਕ ਮਹੀਨੇ ਦੌਰਾਨ ਹੋਏ ਤਜ਼ਰਬੇ ਵੀ ਸਾਂਝੇ ਕੀਤੇ। ਕੋਰਟ ਵਿੱਚ ਖੇਡਣ ਦੀਆਂ ਨਵੀਆਂ ਤਕਨੀਕਾਂ ਅਤੇ ਸਟਰੈਚਿੰਗ ਦੀ ਵਿਧੀ ਖਿਡਾਰੀਆਂ ਨੂੰ ਸਭ ਤੋਂ ਵੱਧ ਪਸੰਦ ਆਈ। ਮੀਤ ਹੇਅਰ ਨੇ ਖਿਡਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਸੂਬਾ ਸਰਕਾਰ ਪੰਜਾਬ ਦੇ ਖਿਡਾਰੀਆਂ ਨੂੰ ਖੇਡਾਂ ਦੇ ਕੌਮਾਂਤਰੀ ਮੰਚ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਨਵੀਂ ਖੇਡ ਨੀਤੀ ਸੂਬੇ ਦੀਆਂ ਖੇਡਾਂ ਤੇ ਖਿਡਾਰੀਆਂ ਨੂੰ ਨਵੀਂ ਦਿਸ਼ਾ ਦੇਵੇਗੀ। ਇਸ ਮੌਕੇ ਖਿਡਾਰੀਆਂ ਨੇ ਪੰਜਾਬ ਦੇ ਮੀਤ ਹੇਅਰ ਨੂੰ ਸਨਮਾਨ ਚਿੰਨ੍ਹ ਵੀ ਭੇਂਟ ਕੀਤਾ ਜੋ ਜਵਾਲਾ ਗੁੱਟਾ ਅਕੈਡਮੀ ਵੱਲੋਂ ਖੇਡ ਮੰਤਰੀ ਲਈ ਵਿਸ਼ੇਸ਼ ਤੌਰ ਉਤੇ ਭੇਜਿਆ ਗਿਆ ਸੀ।
ਖੇਡ ਵਿਭਾਗ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ 8 ਸਾਲ ਤੋਂ 15 ਸਾਲ ਤੱਕ ਉਮਰ ਵਰਗ ਦੇ ਕੁੱਲ 34 ਬੈਡਮਿੰਟਨ ਖਿਡਾਰੀਆਂ ਨੇ ਹੈਦਰਾਬਾਦ ਵਿਖੇ ਇਕ ਮਹੀਨਾ ਸਿਖਲਾਈ ਹਾਸਲ ਕੀਤੀ। ਇਨਾਂ ਵਿੱਚ 18 ਕੁੜੀਆਂ ਤੇ 16 ਮੁੰਡੇ ਸਨ। ਇਨ੍ਹਾਂ ਖਿਡਾਰੀਆਂ ਨਾਲ ਵਰੁਣ ਕੁਮਾਰ ਤੇ ਸਹਿਨਾਜ਼ ਖਾਨ ਕੋਚ ਵੀ ਗਏ ਸੀ। ਕੈਂਪ ਦੀ ਸਮਾਪਤੀ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਪੇਸ਼ ਕੀਤੀ ਭੰਗੜੇ ਦੀ ਪੇਸ਼ਕਾਰੀ ਨੇ ਜਵਾਲਾ ਗੁੱਟਾ ਅਕੈਡਮੀਆਂ ਦੇ ਸਾਰੇ ਖਿਡਾਰੀਆਂ ਦਾ ਮਨ ਮੋਹ ਲਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h