Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੰਗਾਪਰ ਟ੍ਰੇਨਿੰਗ ਲਈ ਜਾ ਰਹੇ 36 ਪ੍ਰਿੰਸੀਪਲਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਰਵਾਨਗੀ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਸਾਰੇ ਪਿੰਸੀਪਲਾਂ ਨਾਲ ਇਕੱਲੇ-ਕੱਲੇ ਪ੍ਰਿੰਸੀਪਲ ਨਾਲ ਜਾਣ ਪਛਾਣ ਕੀਤੀ ਗਈ। ਉਸ ਮੌਕੇ ਉਨ੍ਹਾਂ ਨਾਲ ਸਿੱਖਿਆ ਮਤਰੀ ਹਰਜੋਤ ਬੈਂਸ ਵੀ ਨਾਲ ਰਹੇ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪ੍ਰਿੰਸੀਪਲਾਂ ਦਾ ਇਹ ਪਹਿਲਾ ਬੈੱਚ 6 ਫਰਵਰੀ ਤੋਂ 10 ਫਰਵਰੀ ਤੱਕ ਪੇਸ਼ੇਵਰ ਅਧਿਆਪਕ ਸਿਖਲਾਈ ਸੈਮੀਨਾਰ ਵਿੱਚ ਭਾਗ ਲਵੇਗਾ।
ਮਾਨ ਨੇ ਕੀਤਾ ਮੀਡੀਆ ਨੂੰ ਸੰਬੋਧਨ
ਪੰਜਾਬ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਨੂੰ ਵਿਦੇਸ਼ ਭੇਜਣ ਤੋਂ ਬਾਅਦ ਭਗਵੰਤ ਮਾਨ ਨੇ ਮੀਡੀਆ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਿੰਗਾਪੁਰ ਵਿੱਚ ਪ੍ਰਿੰਸੀਪਲਾਂ ਦੀ ਸਿਖਲਾਈ ਲਈ ਅਕੈਡਮੀ ਹੈ ਜਿੱਥੇ ਜਾ ਕੇ ਇਹ ਆਧੁਨਿਕ ਪੜ੍ਹਾਈ ਦੀ ਟ੍ਰੇਨਿੰਗ ਲੈ ਕੇ ਆਉਣਗੇ ਅਤੇ ਆ ਕੇ ਆਪਣੇ ਸਹਿ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਿੱਖਿਅਤ ਕਰਨਗੇ। ਉਨ੍ਹਾ ਕਿਹਾ ਕਿ ਪਹਿਲਾਂ ਦਿੱਲੀ ਦੇ ਸਕੂਲਾਂ ਦੇ ਅਧਿਆਪਕ ਉੱਥੋਂ ਸਿਖਲਾਈ ਲੈ ਕੇ ਆਏ ਹਨ। ਜਿਸ ਤਰ੍ਹਾਂ ਦਿੱਲੀ ਵਿਚ ਸਕੂਲਾਂ ਦਾ ਕਾਇਆਕਲਪ ਹੋਇਆ ਹੈ ਉਸੇ ਤਰ੍ਹਾਂ ਪੰਜਾਬ ਦੇ ਸਕੂਲਾਂ ਵਿੱਚ ਵੱਡੇ ਸੁਧਾਰ ਲਿਆਵਾਂਗੇ।
ਉਨ੍ਹਾਂ ਕਿਹਾ ਕਿ ਅਸੀਂ ਆਉਣ ਵਾਲੇ ਦਿਨਾਂ ਵਿੱਚ ਸਿੱਖਿਆ ਦੇ ਬਜਟ ਵਿੱਚ ਵੀ ਵਾਧਾ ਕਰਾਂਗੇ। ਅਸੀਂ ਸਕੂਲਾਂ ਨੂੰ ਇਸ ਕਦਰ ਬਿਹਤਰ ਬਣਾਵਾਂਗੇ ਕਿ ਇਨ੍ਹਾਂ ਸਕੂਲਾਂ ਵਿੱਚ ਪੜ੍ਹਣ ਵਾਲੇ ਬੱਚੇ ਆਪਣੇ ਆਪ ‘ਤੇ ਫਖਰ ਮਹਿਸੂਸ ਕਰਨ ਕਿ ਅਸੀਂ ਪੰਜਾਬ ਦੇ ਸਕੂਲਾਂ ਵਿੱਚ ਪੜ੍ਹੇ ਹੋਏ ਹਾਂ।
ਮੁੱਖ ਮੰਤਰੀ ਨੇ ਲੋਕਾਂ ਨਾਲ ਆਨਲਾਈਨ ਗੱਲਬਾਤ ਦੌਰਾਨ ਚੇਤੇ ਕੀਤਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ (ਆਮ ਆਦਮੀ ਪਾਰਟੀ) ਨੇ ਲੋਕਾਂ ਨੂੰ ਗਾਰੰਟੀ ਦਿੱਤੀ ਸੀ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਪੂਰੀ ਤਰ੍ਹਾਂ ਬਦਲ ਜਾਵੇਗੀ। ਕਿਉਂਕਿ ਅਧਿਆਪਕ ਦੇਸ਼ ਦੇ ਨਿਰਮਾਤਾ ਹੁੰਦੇ ਹਨ, ਇਸ ਲਈ ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਗਿਆ ਹੈ ਕਿ ਉਨ੍ਹਾਂ ਨੂੰ ਮਿਆਰੀ ਸਿਖਲਾਈ ਦੇ ਕੇ ਉਨ੍ਹਾਂ ਦੇ ਅਧਿਆਪਨ ਦੇ ਹੁਨਰ ਨੂੰ ਅਪਗ੍ਰੇਡ ਕੀਤਾ ਜਾਵੇਗਾ।
ਮਾਨ ਨੇ ਦੱਸਿਆ ਕਿ ਇਸ ਗਾਰੰਟੀ ਦੇ ਹਿੱਸੇ ਵਜੋਂ 36 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਪਹਿਲਾ ਬੈਚ 4 ਫਰਵਰੀ ਨੂੰ ਪੇਸ਼ੇਵਰ ਸਿਖਲਾਈ ਲਈ ਸਿੰਗਾਪੁਰ ਜਾਵੇਗਾ। ਇਹ ਪ੍ਰਿੰਸੀਪਲ 6 ਫਰਵਰੀ ਤੋਂ 10 ਫਰਵਰੀ ਤੱਕ ਪੇਸ਼ੇਵਰ ਅਧਿਆਪਕ ਸਿਖਲਾਈ ਸੈਮੀਨਾਰ ਵਿੱਚ ਭਾਗ ਲੈਣਗੇ। ਸੈਮੀਨਾਰ ਦੀ ਸਮਾਪਤੀ ਤੋਂ ਬਾਅਦ ਜੱਥਾ 11 ਫਰਵਰੀ ਨੂੰ ਵਾਪਸ ਪਰਤੇਗਾ।
ਇਸ ਦੇ ਨਾਲ ਹੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਨੇ ਸਰਕਾਰੀ ਸਕੂਲਾਂ ਨੂੰ ‘ਸਕੂਲਜ਼ ਆਫ਼ ਐਮੀਨੈਂਸ’ ਵਜੋਂ ਅਪਗ੍ਰੇਡ ਕਰਨ ਲਈ ਰਾਜ ਯੋਜਨਾ ਨੂੰ ਲਾਗੂ ਕਰਨ ਲਈ ਵੀ ਹਰੀ ਝੰਡੀ ਦੇ ਦਿੱਤੀ ਹੈ।
ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਸਕੂਲ ਆਫ ਐਕਸੀਲੈਂਸ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੇਂਦਰਾਂ ਦੇ ਰੂਪ ਵਿੱਚ ਕੰਮ ਕਰਨਗੇ, ਬਿਆਨ ਵਿੱਚ ਕਿਹਾ ਗਿਆ ਹੈ ਕਿ ਸ਼ੁਰੂਆਤੀ ਪੜਾਅ ਵਿੱਚ ਇਹ ਸਕੀਮ 117 ਸਕੂਲਾਂ ਵਿੱਚ ਲਾਗੂ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h