ਰੂਸ ਅਤੇ ਯੂਕਰੇਨ ਵਿਚਾਲੇ ਭਿਆਨਕ ਲੜਾਈ ਜਾਰੀ ਹੈ। ਰੂਸੀ ਸੈਨਿਕਾਂ ਦੇ ਹਮਲੇ ਵਿੱਚ ਯੂਕਰੇਨ ਵਿੱਚ ਕਈ ਫੌਜੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਸ ਹਮਲੇ ਵਿੱਚ ਬੇਕਸੂਰ ਨਾਗਰਿਕ ਵੀ ਮਾਰੇ ਜਾ ਰਹੇ ਹਨ। ਲੋਕਾਂ ਵਿੱਚ ਡਰ ਤੇ ਸਹਿਮ ਦਾ ਮਾਹੌਲ ਹੈ। ਇਸ ਦੇ ਨਾਲ ਹੀ ਕਈ ਭਾਰਤੀ ਵਿਦਿਆਰਥੀ ਅਤੇ ਨਾਗਰਿਕ ਅਜੇ ਵੀ ਉਥੇ ਫਸੇ ਹੋਏ ਹਨ।
ਭਾਰਤ ਸਰਕਾਰ ਵੱਲੋਂ ਆਪਰੇਸ਼ਨ ਗੰਗਾ ਤਹਿਤ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਲੋਕਾਂ ਨੂੰ ਵਿਸ਼ੇਸ਼ ਉਡਾਣਾਂ ਰਾਹੀਂ ਦੇਸ਼ ਵਿੱਚ ਲਿਆਂਦਾ ਜਾ ਰਿਹਾ ਹੈ। ਆਪਰੇਸ਼ਨ ਗੰਗਾ ਤਹਿਤ ਅੱਜ 3726 ਭਾਰਤੀਆਂ ਨੂੰ ਜਹਾਜ਼ ਰਾਹੀਂ ਦੇਸ਼ ਲਿਆਂਦਾ ਜਾਵੇਗਾ।
ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਨੇ ਇਹ ਜਾਣਕਾਰੀ ਦਿੱਤੀ ਹੈ। ਸਾਰੇ ਵਿਦਿਆਰਥੀਆਂ ਨੂੰ ਯੂਕਰੇਨ ਤੋਂ ਗੁਆਂਢੀ ਦੇਸ਼ ਦੀਆਂ ਸਰਹੱਦਾਂ ‘ਤੇ ਲਿਆਂਦਾ ਜਾ ਰਿਹਾ ਹੈ ਜਿੱਥੋਂ ਉਨ੍ਹਾਂ ਨੂੰ ਸੁਰੱਖਿਅਤ ਦੇਸ਼ ਪਹੁੰਚਾਇਆ ਜਾ ਰਿਹਾ ਹੈ।
ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਐੱਮ ਸਿੰਧੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਪਰੇਸ਼ਨ ਗੰਗਾ ਤਹਿਤ 7726 ਭਾਰਤੀ ਨਾਗਰਿਕਾਂ ਨੂੰ ਕਈ ਉਡਾਣਾਂ ਰਾਹੀਂ ਦੇਸ਼ ਲਿਆਂਦਾ ਜਾਵੇਗਾ। ਉਨ੍ਹਾਂ ਦੱਸਿਆ ਕਿ ਭਾਰਤੀ ਬੁਖਾਰੇਸਟ ਤੋਂ 8 ਉਡਾਣਾਂ, ਸੁਸੇਵਾ ਤੋਂ 2 ਉਡਾਣਾਂ, ਕੋਸੀਸ ਤੋਂ 1 ਉਡਾਣ, ਬੁਡਾਪੇਸਟ ਤੋਂ 5 ਉਡਾਣਾਂ ਅਤੇ ਰੇਜੋ ਤੋਂ 3 ਉਡਾਣਾਂ ਰਾਹੀਂ ਦੇਸ਼ ਪਰਤਣਗੇ।
ਇਸ ਦੌਰਾਨ, ਹਵਾਈ ਸੈਨਾ ਦੇ ਬੁਲਾਰੇ ਨੇ ਕਿਹਾ ਹੈ ਕਿ ਭਾਰਤੀ ਹਵਾਈ ਸੈਨਾ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਗੁਆਂਢੀ ਦੇਸ਼ ਯੂਕਰੇਨ ਦੇ ਵੱਖ-ਵੱਖ ਸਥਾਨਾਂ ਲਈ ਤਿੰਨ ਹੋਰ ਉਡਾਣਾਂ ਚਲਾ ਰਹੀ ਹੈ।