ਦੇਸ਼ ਵਿਚ ਕਰੀਬ 4 ਮਹੀਨਿਆ ਬਾਅਦ ਕੋਰੋਨਾ ਵਾਇਰਸ ਦੇ ਸਭ ਤੋਂ ਘੱਟ ਕੇਸ ਸਾਹਮਣੇ ਆਏ ਹਨ। ਜਦਕਿ ਪਿਛਲੇ 1 ਦਿਨ ਵਿੱਚ 2020 ਮੌਤਾਂ ਵੀ ਹੋਈਆਂ ਹਨ।
ਕੇਂਦਰੀ ਸਿਹਤ ਮੰਤਰਾਲੇ ਦੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਅੰਦਰ 31,443 ਨਵੇਂ ਕੇਸ ਦਰਜ ਕੀਤੇ ਗਏ ਹਨ। ਇਸ ਤੋਂ ਪਹਿਲਾਂ 15 ਮਾਰਚ ਨੂੰ ਇੱਕ ਦਿਨ ਵਿੱਚ 31 ਹਜ਼ਾਰ ਮਰੀਜ਼ ਸਾਹਮਣੇ ਆਏ ਸਨ। ਉਥੇ ਹੀ 2020 ਲੋਕਾਂ ਦੀ ਮੌਤ ਦਰਜ ਕੀਤੀ ਗਈ। ਇਨ੍ਹਾਂ ਤੋਂ ਇਲਾਵਾ ਪਿਛਲੇ ਇਕ ਦਿਨ ਵਿਚ 49,007 ਮਰੀਜ਼ ਠੀਕ ਹੋ ਚੁੱਕੇ ਹਨ। ਸੰਕਰਮਿਤ ਮਰੀਜ਼ਾਂ ਨਾਲੋਂ ਜ਼ਿਆਦਾ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਤੋਂ ਬਾਅਦ ਐਕਟਿਵ ਮਰੀਜ਼ਾਂ ਦੀ ਗਿਣਤੀ ਵਿੱਚ ਵੀ ਗਿਰਾਵਟ ਆਈ ਹੈ। ਇਸ ਸਮੇਂ ਦੇਸ਼ ਵਿੱਚ 431315 ਐਕਟਿਵ ਮਰੀਜ਼ ਹਨ ਜੋ ਘਰ ਜਾਂ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਜੋ ਕੁੱਲ ਕੇਸਾਂ ਦਾ 1.40 ਪ੍ਰਤੀਸ਼ਤ ਹੈ।