ਰੂਸ ਅਤੇ ਯੂਕਰੇਨ ਵਿਚਾਲੇ ਵਿਵਾਦ ਜਾਰੀ ਹੈ। ਅੱਜ ਜੰਗ ਨੂੰ 5 ਦਿਨ ਹੋ ਗਏ ਹਨ ਅਤੇ ਇਸ ਦੌਰਾਨ ਯੂਕਰੇਨ ਤੋਂ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਕੱਢਣ ਦਾ ਕੰਮ ਵੀ ਜਾਰੀ ਹੈ। ਰੂਸ ਯੂਕਰੇਨ ਦੇ ਵੱਧਦੇ ਵਿਵਾਦ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਹਾਈ ਲੈਵਲ ਮੀਟਿੰਗ ਕੀਤੀ। ਇਹ ਮੀਟਿੰਗ PM ਮੋਦੀ ਦੀ ਅਗਵਾਈ ‘ਚ ਕੀਤੀ ਗਈ। ਇਸ ਵਿੱਚ ਭਾਰਤ ਸਰਕਾਰ ਵੱਲੋਂ ਯੂਕਰੇਨ ਦੇ ਗੁਆਂਢੀ ਦੇਸ਼ ਵਿੱਚ ਭਾਰਤ ਦੇ 4 ਮੰਤਰੀਆਂ ਨੂੰ ਭੇਜਣ ਦਾ ਫੈਸਲਾ ਕੀਤਾ ਗਿਆ ਹੈ, ਜੋ ਕਿ ਉਥੇ ਜਾ ਕੇ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਦੀ ਕੋਸ਼ਿਸ਼ ਕਰਨਗੇ। ਜਿਹੜੇ ਮੰਤਰੀ ਯੂਕਰੇਨ ਦੇ ਗੁਆਂਢੀ ਦੇਸ਼ ਜਾਣਗੇ ਉਨ੍ਹਾਂ ਵਿੱਚ ਪੀਊਸ਼ ਗੋਇਲ, ਜਨਰਲ ਵੀ.ਕੇ ਸਿੰਘ, ਹਰਦੀਪ ਪੁਰੀ, ਕਿਰਨ ਰਜਿਜੂ ਅਤੇ ਜਯੋਤੀਰਾਦਿਤਿਆ ਸਿੰਧੀਆ ਦਾ ਨਾਂਅ ਵੀ ਸੂਚੀ ‘ਚ ਸ਼ਾਮਲ ਹੈ।