ਦੇਸ਼ ਕੋਰੋਨਾ ਮਹਾਮਾਰੀ ਨਾਲ ਜੂਝ ਕੇ ਹੁਣ ਅੱਗੇ ਵੱਧ ਰਿਹਾ ਹੈ।ਪਹਿਲੀ ਲਹਿਰ ਤੋਂ ਲੈ ਕੇ ਦੂਜੀ ਅਤੇ ਤੀਜੀ ਲਹਿਰ ‘ਚ ਕੋਰੋਨਾ ਨੇ ਦੇਸ਼ ਦੇ ਕਰੋੜਾਂ ਲੋਕਾਂ ਨੂੰ ਆਪਣੀ ਲਪੇਟ ‘ਚ ਲੈ ਲਿਆ।ਦੂਜੇ ਪਾਸੇ ਸਰਕਾਰੀ ਅੰਕੜਿਆਂ ਅਨੁਸਾਰ ਦੇਸ਼ ‘ਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 5 ਲੱਖ 21 ਹਜ਼ਾਰ 751 ਹੋ ਗਈ ਹੈ।
मोदी जी ना सच बोलते हैं, ना बोलने देते हैं।
वो तो अब भी झूठ बोलते हैं कि oxygen shortage से कोई नहीं मरा!
मैंने पहले भी कहा था – कोविड में सरकार की लापरवाहियों से 5 लाख नहीं, 40 लाख भारतीयों की मौत हुई।
फ़र्ज़ निभाईये, मोदी जी – हर पीड़ित परिवार को ₹4 लाख का मुआवज़ा दीजिए। pic.twitter.com/ZYKiSK2XMJ
— Rahul Gandhi (@RahulGandhi) April 17, 2022
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਨ੍ਹਾਂ ਅੰਕੜਿਆਂ ਨੂੰ ਫਰਜ਼ੀ ਦੱਸਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਹਮਲਾ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ 5 ਲੱਖ ਨਹੀਂ 40 ਲੱਖ ਭਾਰਤੀਆਂ ਦੀ ਮੌਤ ਹੋਈ ਹੈ।ਰਾਹੁਲ ਗਾਂਧੀ ਨੇ ਟਵੀਟ ਕਰ ਕੇ ਕਿਹਾ, ਮੋਦੀ ਜੀ ਨਾ ਸੱਚ ਬੋਲਦੇ ਹਨ, ਨਾ ਬੋਲਣ ਦਿੰਦੇ ਹਨ।ਉਹ ਤਾਂ ਹੁਣ ਵੀ ਝੂਠ ਬੋਲਦੇ ਹਨ ਕਿ ਆਕਸੀਜਨ ਦੀ ਕਮੀ ਨਾਲ ਕੋਈ ਨਹੀਂ ਮਰਿਆ।
ਉਨ੍ਹਾਂ ਨੇ ਅੱਗੇ ਲਿਖਿਆ, ਕਿ ਮੈਂ ਪਹਿਲਾਂ ਵੀ ਕਿਹਾ ਸੀ ਕੋਵਿਡ ‘ਚ ਸਰਕਾਰ ਦੀ ਲਾਪਰਵਾਹੀ ਨਾਲ 5 ਲੱਖ ਨਹੀਂ 40 ਲੱਖ ਭਾਰਤੀਆਂ ਦੀ ਮੌਤ ਹੋਈ ਹੈ।ਰਾਹੁਲ ਗਾਂਧੀ ਨੇ ਇਹ ਹੀ ਨਹੀਂ ਸਗੋਂ ਇਹ ਵੀ ਕਿਹਾ ਕਿ ਮੋਦੀ ਜੀ ਆਪਣਾ ਫਰਜ਼ ਨਿਭਾਉ ਅਤੇ ਹਰ ਪੀੜਤ ਪਰਿਵਾਰ ਨੂੰ 4 ਲੱਖ ਰੁਪਏ ਦਾ ਮੁਆਵਜ਼ਾ ਦਿਓ।