ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ‘ਚ ਕਾਰਵਾਈ ਕਰਦੇ ਹੋਏ ਸੀਆਈਏ ਵਿੰਗ (Amritsar CIA wing) ਨੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਲਖਬੀਰ ਲੰਡਾ ਦੇ ਚਾਰ ਹੋਰ ਸਾਥੀਆਂ ਨੂੰ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਹ ਗ੍ਰਿਫ਼ਤਾਰੀ ਅਕਤੂਬਰ ਮਹੀਨੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਕੀਤੀ ਗਈ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਕੋਲੋਂ 53 ਬੁਲੇਟਸ ਵੀ ਬਰਾਮਦ ਕੀਤੀਆਂ ਹਨ।
CIA ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਹਰਮਨਜੋਤ ਸਿੰਘ, ਅਕਾਸ਼ਦੀਪ ਸਿੰਘ ਉਰਫ਼ ਰਾਜਾ, ਗੁਰਪ੍ਰੀਤ ਸਿੰਘ ਅਤੇ ਅਮਰਜੀਤ ਸਿੰਘ ਵਜੋਂ ਹੋਈ ਹੈ। ਚਾਰਾਂ ਕੋਲੋਂ 53 ਗੋਲੀਆਂ ਬਰਾਮਦ ਹੋਈਆਂ। ਉਸ ਦੇ ਸਾਥੀਆਂ ਨੂੰ ਸੀਆਈਏ ਟੀਮ ਨੇ ਦਿੱਲੀ ਪੁਲਿਸ ਅਤੇ AGTF ਦੇ ਨਾਲ 20 ਅਕਤੂਬਰ ਨੂੰ ਹਰਿਮੰਦਰ ਸਾਹਿਬ ਨੇੜਿਓਂ ਗ੍ਰਿਫਤਾਰ ਕੀਤਾ ਸੀ।
ਦੱਸ ਦਈਏ ਕਿ ਬਲਰਾਜ ਸਿੰਘ ਵਾਸੀ ਭਿੱਖੀਵਿੰਡ ਅਤੇ ਆਤਿਸ਼ ਕੁਮਾਰ ਅਤੇ ਅਵਿਨਾਸ਼ ਕੁਮਾਰ ਵਾਸੀ ਸਰਹਾਲੀ ਨੂੰ ਏ.ਕੇ.47 ਸਮੇਤ ਕਾਬੂ ਕੀਤਾ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਚਾਰਾਂ ਬਾਰੇ ਜਾਣਕਾਰੀ ਦਿੱਤੀ ਸੀ। ਉਦੋਂ ਤੋਂ ਹੀ ਪੁਲਿਸ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਤਲਾਸ਼ੀ ਮੁਹਿੰਮ ਚਲਾ ਰਹੀ ਸੀ।
ਪੁਲਿਸ ਨੇ ਦੱਸਿਆ ਕਿ ਅਕਤੂਬਰ ਮਹੀਨੇ ਵਿੱਚ ਜਦੋਂ ਰਿੰਦਾ-ਲੰਡਾ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤਾਂ ਇਹ ਚਾਰੇ ਮੁਲਜ਼ਮ ਵੀ ਆਸ-ਪਾਸ ਸੀ ਪਰ ਤਿੰਨਾਂ ਦੀ ਗ੍ਰਿਫ਼ਤਾਰੀ ਦੀ ਸੂਚਨਾ ਮਿਲਦਿਆਂ ਹੀ ਚਾਰੋਂ ਰੂਪੋਸ਼ ਹੋ ਗਏ। ਇਹ ਸਾਰੇ ਮੁਲਜ਼ਮ ਰਿੰਦਾ-ਲੰਡਾ ਦੇ ਇਸ਼ਾਰੇ ‘ਤੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਵੀ ਕਰਦੇ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h