Punjab Floods: ਜ਼ਿਲ੍ਹਾ ਪ੍ਰਸ਼ਾਸਨ ਨੇ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਦੀ ਤਹਿਸੀਲ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰ ਦੇ 4 ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ।
ਡੀਸੀ ਵਿਸ਼ੇਸ਼ ਸਾਰੰਗਲ ਨੇ ਪ੍ਰਾਇਮਰੀ ਸਕੂਲ ਮੁੰਡੀਆ ਚੋਲੀਆ, ਮੁੰਡੀਆਂ ਸ਼ਹਿਰੀਆਂ, ਢੱਕਾ ਬਸਤੀ, ਮੁੰਡੀ ਕਾਸੂ ਨੂੰ 26 ਜੁਲਾਈ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਇਸ ਵੇਲੇ ਚਾਰੇ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਪਿੰਡ ਵਿੱਚ ਹੜ੍ਹ ਦਾ ਪਾਣੀ ਭਰ ਗਿਆ ਹੈ।
ਘਰ, ਸਕੂਲ, ਸੜਕਾਂ, ਖੇਤ ਸਭ ਪਾਣੀ ਵਿੱਚ ਡੁੱਬ ਗਏ ਹਨ। ਇੱਥੇ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ।
ਪਹਿਲਾਂ ਵੀ ਛੁੱਟੀਆਂ ਵਧਾ ਦਿੱਤੀਆਂ ਗਈਆਂ ਸਨ
ਇਸ ਤੋਂ ਪਹਿਲਾਂ ਜਲੰਧਰ ਦੀ ਸਬ-ਡਵੀਜ਼ਨ ਸ਼ਾਹਕੋਟ ਦੇ 18 ਸਕੂਲਾਂ ਵਿੱਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ 15 ਸਕੂਲ ਮੁੜ ਚਾਲੂ ਹੋ ਗਏ ਪਰ ਲੋਹੀਆਂ ਤਹਿਸੀਲ ਦੇ 3 ਸਕੂਲਾਂ ਵਿੱਚ ਛੁੱਟੀਆਂ ਜਾਰੀ ਹਨ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਪਹਿਲਾਂ ਪ੍ਰਾਇਮਰੀ ਸਕੂਲ ਮੁੰਡੀਆ ਚੋਲੀਆ, ਮੁੰਡੀਆ ਸ਼ਹਿਰੀਆਂ ਅਤੇ ਢੱਕਾ ਬਸਤੀ ਨੂੰ 22 ਜੁਲਾਈ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਸਨ। ਹੁਣ ਮੁੰਡੀ ਕਾਸੂ ਸਕੂਲ ਨੂੰ ਵੀ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਛੁੱਟੀਆਂ 26 ਜੁਲਾਈ ਤੱਕ ਵਧਾ ਦਿੱਤੀਆਂ ਗਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h