ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਮੁੜ ਤੋਂ (ਈਡੀ) ਦੇ ਦਫਤਰ ਵਿੱਚ ਪੇਸ਼ ਹੋਏ , ਇਹ ਮਾਮਲਾ ਨੈਸ਼ਨਲ ਹੈਰਾਲਡ ਅਖ਼ਬਾਰ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਦਾ ਹੈ , ਇਹ ਜਿਕਰਯੋਗ ਹੈ ਕਿ ਪਹਿਲੇ ਵੀ ਰਾਹੁਲ ਗਾਂਧੀ ਨੂੰ ਚਾਰ ਵਾਰ ਪੁੱਛ ਪੜਤਾਲ ਹੋ ਚੁੱਕੀ ਹੈ ,
ਮਿਲੀ ਜਾਣਕਾਰੀ ਅਨੁਸਾਰ ਈਡੀ ਹੈੱਡਕੁਆਰਟਰ ‘ਤੇ ਸੀਆਰਪੀਐੱਫ ਦੇ ਜਵਾਨਾਂ ਦੀ ਜ਼ੈੱਡ+ ਸ਼੍ਰੇਣੀ ਦੀ ਸੁਰੱਖਿਆ ਨਾਲ ਸਵੇਰੇ 11.15 ਵਜੇ ਪਹੁੰਚੇ ਤੇ ਜਿਥੇ ਉਨ੍ਹਾਂ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
ਸੰਸਦ ਮੈਂਬਰ ਤੋਂ ਕਥਿਤ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਹੁਣ ਤੱਕ ਚਾਰ ਦਿਨਾਂ ਵਿੱਚ 40 ਘੰਟੇ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਹਾਲਾਂਕਿ ਇਹ ਵੀ ਪਤਾ ਲਗਾ ਹੈ ਕਿ
ਪਿਛਲੇ ਹਫਤੇ ਸੋਮਵਾਰ ਤੋਂ ਬੁੱਧਵਾਰ ਤੱਕ ਰਾਹੁਲ ਗਾਂਧੀ ਤੋਂ 30 ਘੰਟੇ ਤੋਂ ਜ਼ਿਆਦਾ ਪੁੱਛਗਿੱਛ ਕੀਤੀ ਗਈ।
ਇਥੇ ਇਹ ਜਿਕਰਯੋਗ ਹੈ ਕਿ ਪਿਛਲੇ ਹਫ਼ਤੇ, ਜਦੋਂ ਰਾਹੁਲ ਗਾਂਧੀ ਤੋਂ ਕੇਂਦਰੀ ਦਿੱਲੀ ਵਿੱਚ ਈਡੀ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਸੀ, ਤਾਂ ਕਾਂਗਰਸ ਦੇ ਨੇਤਾਵਾਂ ਅਤੇ ਵਰਕਰਾਂ ਨੇ ਦਿੱਲੀ ਪੁਲਿਸ ਨਾਲ ਝੜਪ ਕੀਤੀ, ਇਸ ਮੌਕੇ ਭਾਜਪਾ ਦੁਆਰਾ “ਬਦਲਾਖੋਰੀ ਦੀ ਰਾਜਨੀਤੀ” ਕਹਿੰਦੇ ਹਨ।
ਇਥੇ ਦਸ ਦਈਏ ਕਿ ਸੋਨੀਆ ਗਾਂਧੀ ਨੂੰ ਵੀ 23 ਜੂਨ ਨੂੰ ( ਈਡੀ ) ਦਫਤਰ ‘ਚ ਪੇਸ਼ ਹੋਣ ਲਈ ਕਿਹਾ ਹੈ