Medical Colleges Derecognised: ਜੇਕਰ ਤੁਸੀਂ ਆਪਣੇ ਬੱਚੇ ਨੂੰ ਪ੍ਰਾਈਵੇਟ ਮੈਡੀਕਲ ਕਾਲਜਾਂ ‘ਚ ਦਾਖਲਾ ਦਿਵਾਉਣਾ ਚਾਹੁੰਦੇ ਹੋ ਤਾਂ ਸਾਵਧਾਨ ਹੋ ਜਾਓ ਕਿਉਂਕਿ ਦੋ ਮਹੀਨਿਆਂ ਦੇ ਅੰਦਰ ਦੇਸ਼ ਭਰ ‘ਚ ਲਗhਗ 40 ਮੈਡੀਕਲ ਕਾਲਜਾਂ ਦੀ ਨੈਸ਼ਨਲ ਮੈਡੀਕਲ ਕਮਿਸ਼ਨ (NMC) ਵਲੋਂ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਨ ਲਈ ਮਾਨਤਾ ਰੱਦ ਕਰ ਦਿੱਤੀ ਗਈ ਹੈ। ਇਸ ਸੂਚੀ ‘ਚ ਕਰੀਬ 100 ਮੈਡੀਕਲ ਕਾਲਜਾਂ ਦੇ ਨਾਂ ਹਨ, ਜਿਨ੍ਹਾਂ ‘ਤੇ NMC ਤਿੱਖੀ ਨਜ਼ਰ ਰੱਖ ਰਹੀ ਹੈ।
ਪੰਜਾਬ ਸਣੇ ਦੇਸ਼ ਦੇ ਇਨ੍ਹਾਂ ਸੂਬਿਆਂ ਦੇ ਮੈਡੀਕਲ ਕਾਲਜਾਂ ‘ਤੇ ਨਜ਼ਰ
ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਤਾਮਿਲਨਾਡੂ, ਗੁਜਰਾਤ, ਅਸਾਮ, ਪੰਜਾਬ, ਆਂਧਰਾ ਪ੍ਰਦੇਸ਼, ਪੁਡੂਚੇਰੀ ਅਤੇ ਪੱਛਮੀ ਬੰਗਾਲ ਦੇ ਲਗਭਗ 100 ਹੋਰ ਮੈਡੀਕਲ ਕਾਲਜਾਂ ਨੂੰ ਵੀ ਅਜਿਹੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇੱਕ ਅਧਿਕਾਰਤ ਸੂਤਰ ਨੇ ਕਿਹਾ ਕਿ ਕਾਲਜ ਨਿਰਧਾਰਿਤ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ ਸੀ ਤੇ ਕਮਿਸ਼ਨ ਵਲੋਂ ਕੀਤੇ ਗਏ ਨਿਰੀਖਣ ਦੌਰਾਨ ਸੀਸੀਟੀਵੀ ਕੈਮਰਿਆਂ, ਆਧਾਰ ਨਾਲ ਜੁੜੀ ਬਾਇਓਮੈਟ੍ਰਿਕ ਹਾਜ਼ਰੀ ਪ੍ਰਕਿਰਿਆਵਾਂ ਅਤੇ ਫੈਕਲਟੀ ਰੋਲ ਨਾਲ ਸਬੰਧਤ ਕਈ ਖਾਮੀਆਂ ਪਾਈਆਂ ਗਈਆਂ।
ਸਰਕਾਰੀ ਅੰਕੜਿਆਂ ਮੁਤਾਬਕ 2014 ਤੋਂ ਬਾਅਦ ਮੈਡੀਕਲ ਕਾਲਜਾਂ ਦੀ ਗਿਣਤੀ ਵਿਚ ਕਾਫੀ ਵਾਧਾ ਹੋਇਆ ਹੈ। ਸਿਹਤ ਰਾਜ ਮੰਤਰੀ ਭਾਰਤੀ ਪ੍ਰਵੀਨ ਪਵਾਰ ਨੇ ਫਰਵਰੀ ਵਿੱਚ ਰਾਜ ਸਭਾ ਵਿੱਚ ਦੱਸਿਆ ਸੀ ਕਿ 2014 ਤੋਂ ਪਹਿਲਾਂ 387 ਮੈਡੀਕਲ ਕਾਲਜ ਸੀ, ਪਰ ਹੁਣ ਇਨ੍ਹਾਂ ਦੀ ਗਿਣਤੀ 69 ਫੀਸਦੀ ਦੇ ਵਾਧੇ ਨਾਲ 654 ਹੋ ਗਈ ਹੈ।
ਇਸ ਤੋਂ ਇਲਾਵਾ ਐਮਬੀਬੀਐਸ ਦੀਆਂ ਸੀਟਾਂ ਵਿੱਚ 94 ਫੀਸਦੀ ਦਾ ਵਾਧਾ ਹੋਇਆ ਹੈ, ਜੋ ਕਿ 2014 ਤੋਂ ਪਹਿਲਾਂ 51,348 ਸੀਟਾਂ ਤੋਂ ਵਧ ਕੇ ਹੁਣ 99,763 ਹੋ ਗਿਆ ਹੈ। ਪੀਜੀ ਸੀਟਾਂ ਦੀ ਗਿਣਤੀ ਵਿੱਚ 107 ਫੀਸਦੀ ਦਾ ਵਾਧਾ ਹੋਇਆ ਹੈ, ਜੋ ਕਿ 2014 ਤੋਂ ਪਹਿਲਾਂ 31,185 ਸੀ ਜੋ ਹੁਣ 64,559 ਹੋ ਗਿਆ ਹੈ।
ਪਾਈ ਗਈ ਖਾਮੀਆਂ ਕਰਕੇ ਹੋਈ ਅਜਿਹੀ ਕਾਰਵਾਈ
ਭਾਰਤੀ ਪ੍ਰਵੀਨ ਪਵਾਰ ਨੇ ਕਿਹਾ ਸੀ ਕਿ ਦੇਸ਼ ਵਿੱਚ ਡਾਕਟਰਾਂ ਦੀ ਗਿਣਤੀ ਵਧਾਉਣ ਲਈ ਸਰਕਾਰ ਨੇ ਪਹਿਲਾਂ ਮੈਡੀਕਲ ਕਾਲਜਾਂ ਦੀ ਗਿਣਤੀ ਵਧਾਈ ਅਤੇ ਫਿਰ ਐਮਬੀਬੀਐਸ ਦੀਆਂ ਸੀਟਾਂ ਵਧਾ ਦਿੱਤੀਆਂ। ਦੇਸ਼ ਵਿੱਚ ਮੈਡੀਕਲ ਸੀਟਾਂ ਦੀ ਗਿਣਤੀ ਵਧਾਉਣ ਲਈ ਸਰਕਾਰ ਵਲੋਂ ਚੁੱਕੇ ਗਏ ਉਪਾਵਾਂ ਤੇ ਕਦਮਾਂ ਵਿੱਚ ਜ਼ਿਲ੍ਹਾ/ਰੈਫਰਲ ਹਸਪਤਾਲਾਂ ਨੂੰ ਅਪਗ੍ਰੇਡ ਕਰਕੇ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਲਈ ਇੱਕ ਕੇਂਦਰੀ ਸਪਾਂਸਰ ਸਕੀਮ ਸ਼ਾਮਲ ਹੈ। ਜਿਸ ਤਹਿਤ 157 ਪ੍ਰਵਾਨਿਤ ਨਵੇਂ ਮੈਡੀਕਲ ਕਾਲਜਾਂ ਵਿੱਚੋਂ 94 ਪਹਿਲਾਂ ਹੀ ਕੰਮ ਕਰ ਰਹੇ ਹਨ।
ਮੈਡੀਕਲ ਕਾਲਜਾਂ ਦੀ ਮਾਨਤਾ ਰੱਦ ਕਰਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਮੈਡੀਕਲ ਮਾਹਿਰਾਂ ਨੇ ਕਿਹਾ ਕਿ NMC ਜ਼ਿਆਦਾਤਰ ਆਧਾਰ ਨਾਲ ਜੁੜੇ ਬਾਇਓਮੀਟ੍ਰਿਕ ਹਾਜ਼ਰੀ ਪ੍ਰਣਾਲੀ ‘ਤੇ ਨਿਰਭਰ ਕਰਦਾ ਹੈ, ਜਿਸ ਲਈ ਇਹ ਸਿਰਫ ਉਨ੍ਹਾਂ ਫੈਕਲਟੀ ‘ਤੇ ਵਿਚਾਰ ਕਰਦਾ ਹੈ ਜੋ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਦੇ ਵਿਚਕਾਰ ਦਿਨ ਦੇ ਸਮੇਂ ਡਿਊਟੀ ‘ਤੇ ਹੁੰਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h