400 ਸਾਲਾ ਪ੍ਰਕਾਸ਼ ੳੇੁਤਸਵ ਨੂੰ ਲੈ ਕੇ ਭਲਕੇ 10 ਵਜੇ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸਪੈਸ਼ਨ ਸੈਸ਼ਨ, ਸਾਰੇ ਮੈਬਰਾਂ ਦਾ ਹਾਜ਼ਿਰ ਰਹਿਣਾ ਲਾਜ਼ਮੀ ਹੋਵੇਗਾ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਰਾਜਪਾਲ ਨੂੰ ਭਾਰਤ ਦੇ ਸੰਵਿਧਾਨ ਦੀ ਧਾਰਾ 174 (1) ਦੇ ਤਹਿਤ ਸਦਨ ਦਾ 15 ਵਾਂ ਇਜਲਾਸ ਬੁਲਾਉਣ ਦੀ ਸਿਫਾਰਿਸ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਅਨੁਸਾਰ, ਸੈਸ਼ਨ ਸਵੇਰੇ 10 ਵਜੇ ਸ਼ਰਧਾਂਜਲੀ ਦੇ ਹਵਾਲਿਆਂ ਨਾਲ ਸ਼ੁਰੂ ਹੋਵੇਗਾ, ਇਸ ਤੋਂ ਬਾਅਦ ਸਵੇਰੇ 11 ਵਜੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ।