ਕੋਰੋਨਾ ਦਾ ਕਹਿਰ ਹੁਣ ਦਿੱਲੀ ਦੇ ਸੰਸਦ ਭਵਨ ਤੱਕ ਪਹੁੰਚ ਗਿਆ ਹੈ। ਪਤਾ ਲੱਗਾ ਹੈ ਕਿ ਸੰਸਦ ਭਵਨ ਵਿਚ 400 ਤੋਂ ਵੱਧ ਕਰਮਚਾਰੀ ਅਤੇ ਸੁਰੱਖਿਆ ਕਰਮਚਾਰੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। 6 ਅਤੇ 7 ਜਨਵਰੀ ਨੂੰ ਸੰਸਦ ‘ਚ ਕੰਮ ਕਰਨ ਵਾਲੇ ਕਰਮਚਾਰੀਆਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ, ਜਿਸ ‘ਚ 400 ਤੋਂ ਜ਼ਿਆਦਾ ਲੋਕਾਂ ‘ਚ ਕੋਰੋਨਾ ਦੀ ਪੁਸ਼ਟੀ ਹੋਈ ਸੀ।
ਇਸ ਦੇ ਨਾਲ ਹੀ, ਸ਼ਨੀਵਾਰ ਨੂੰ ਦਿੱਲੀ ਵਿੱਚ ਕੋਵਿਡ ਦੇ 20,181 ਨਵੇਂ ਮਾਮਲੇ ਸਾਹਮਣੇ ਆਏ, ਜੋ ਪਿਛਲੇ ਅੱਠ ਮਹੀਨਿਆਂ ਵਿੱਚ ਸਭ ਤੋਂ ਵੱਧ ਹੈ। ਇਸ ਤੋਂ ਪਹਿਲਾਂ 5 ਮਈ ਨੂੰ ਇੱਕ ਦਿਨ ਵਿੱਚ ਸਭ ਤੋਂ ਵੱਧ 20,960 ਮਾਮਲੇ ਸਾਹਮਣੇ ਆਏ ਸਨ।
ਨਵੇਂ ਮਾਮਲਿਆਂ ਨਾਲ ਰਾਸ਼ਟਰੀ ਰਾਜਧਾਨੀ ਵਿੱਚ ਸੰਕਰਮਿਤਾਂ ਦੀ ਗਿਣਤੀ ਵਧ ਕੇ 5,26,979 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ, ਕੋਵਿਡ ਕਾਰਨ 7 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਕੁੱਲ ਮੌਤਾਂ ਦੀ ਗਿਣਤੀ 25,143 ਹੋ ਗਈ ਹੈ।