ਚੰਡੀਗੜ੍ਹ ਦੇ ਬਿਜਲੀ ਵਿਭਾਗ ਦੇ ਨਿੱਜੀਕਰਨ ਦੇ ਫੈਸਲੇ ਤੋਂ ਨਾਰਾਜ਼ ਬਿਜਲੀ ਵਿਭਾਗ ਦੇ ਮੁਲਾਜ਼ਮ ਤਿੰਨ ਦਿਨਾਂ ਦੀ ਹੜਤਾਲ ‘ਤੇ ਚਲੇ ਗਏ ਹਨ। ਬਿਜਲੀ ਨਾ ਹੋਣ ਕਰਕੇ ਲੋਕਾਂ ਵਿਚ ਹਾ-ਹਾਕਾਰ ਮੱਚੀ ਹੈ। ਇਹ ਹੜਤਾਲ ਸੋਮਵਾਰ ਦੁਪਹਿਰ 12 ਵਜੇ ਤੋਂ ਸ਼ੁਰੂ ਹੋ, ਜੋ 24 ਫਰਵਰੀ ਤੱਕ ਜਾਰੀ ਰਹੇਗੀ। ਦੂਜੇ ਪਾਸੇ ਚੰਡੀਗੜ੍ਹ ਨਗਰ ਨਿਗਮ ਦੀ ਮੇਅਰ ਸਰਬਜੀਤ ਕੌਰ ਢਿੱਲੋਂ ਨੇ ਟਵੀਟ ਕਰਕੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਮੈਨੂੰ ਚੰਡੀਗੜ੍ਹ ਦੇ ਕਈ ਹਿੱਸਿਆਂ ਤੋਂ ਲਗਾਤਾਰ ਬਿਜਲੀ ਦੇ ਕੱਟ ਲੱਗਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਸ਼ਹਿਰ ਦੀ ਬਿਜਲੀ ਤੁਰੰਤ ਬਹਾਲ ਕਰਨ ਲਈ ਪੰਜਾਬ ਅਤੇ ਹਰਿਆਣਾ ਤੋਂ 400 ਆਊਟਸੋਰਸਿੰਗ ਕਰਮਚਾਰੀ ਬੁਲਾਏ ਗਏ ਹਨ।
मुझे निरंतर चंडीगढ़ के कई हिस्सों से बिजली गुल होने की शिकायतें आ रही है। @ChandigarhAdmn द्वारा पंजाब और हरियाणा से 400 आउटसोर्सिंग कर्मचारी बुला लिए गए हैं ताकि शहर में तुरंत बिजली बहाल करने कार्य किया जा सके।
कृपया अपना और अपनों का ख्याल रखें।
— Sarbjit Kaur Dhillon, Mayor – Chandigarh (@SarbjitKaurBJP) February 22, 2022