ਸ਼ੁੱਕਰਵਾਰ, ਫਰਵਰੀ 13, 2026 09:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਪੁਲਿਸ ਦੀਆਂ 409 ਟੀਮਾਂ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਸਬੰਧਤ 2371 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਗੈਂਗਸਟਰ-ਅੱਤਵਾਦੀ ਗਠਜੋੜ ‘ਤੇ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ ਵੱਲੋਂ ਅੱਜ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। ਇਹ ਛਾਪੇਮਾਰੀ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਉਕਤ ਗੈਂਗਸਟਰ ਨਾਲ ਸਬੰਧਤ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ 'ਤੇ ਇੱਕੋ ਸਮੇਂ ਕੀਤੀ ਗਈ।

by Bharat Thapa
ਫਰਵਰੀ 14, 2023
in ਪੰਜਾਬ
0

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਗੈਂਗਸਟਰ-ਅੱਤਵਾਦੀ ਗਠਜੋੜ ‘ਤੇ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ ਵੱਲੋਂ ਅੱਜ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਇਹ ਛਾਪੇਮਾਰੀ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਉਕਤ ਗੈਂਗਸਟਰ ਨਾਲ ਸਬੰਧਤ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ‘ਤੇ ਇੱਕੋ ਸਮੇਂ ਕੀਤੀ ਗਈ।
ਜ਼ਿਕਰਯੋਗ ਹੈ ਕਿ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ‘ਚ ਵੱਖ-ਵੱਖ ਅੱਤਵਾਦੀਆਂ ਅਤੇ ਗੈਂਗਸਟਰਾਂ ਦੇ ਸ਼ੱਕੀ ਟਿਕਾਣਿਆਂ ‘ਤੇ ਕੀਤੀ ਗਈ ਇਹ ਚੌਥੀ ਛਾਪੇਮਾਰੀ ਹੈ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਅਰਸ਼ ਡੱਲਾ, ਲਖਬੀਰ ਲੰਡਾ, ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ 409 ਟੀਮਾਂ, ਜਿਸ ਵਿੱਚ ਸੂਬੇ ਭਰ ਦੇ 2863 ਪੁਲਿਸ ਮੁਲਾਜ਼ਮ ਸ਼ਾਮਲ ਸਨ, ਵੱਲੋਂ ਚਲਾਈ ਇੱਕ ਰੋਜ਼ਾ ਮੁਹਿੰਮ ਦੌਰਾਨ ਜੱਗੂ ਭਗਵਾਨਪੁਰੀਆ ਨਾਲ ਜੁੜੇ ਸਮਾਜ ਵਿਰੋਧੀ ਅਨਸਰਾਂ ਦੇ 2371 ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ।

ਉਨ੍ਹਾਂ ਕਿਹਾ ਕਿ ਭਗਵਾਨਪੁਰੀਆ ਦੇ ਸਮਰਥਨ ਵਾਲੇ ਫੜੇ ਗਏ ਮੋਡਿਊਲਾਂ ਵਿੱਚ ਕਈ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਉਪਰੰਤ ਇਸ ਛਾਪੇਮਾਰੀ ਦੀ ਯੋਜਨਾ ਬਣਾਈ ਗਈ ਸੀ।
ਇਸ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਭਗਵਾਨਪੁਰੀਆ ਨਾਲ ਸਬੰਧਿਤਾਂ ਰਿਹਾਇਸ਼ਾਂ ਅਤੇ ਹੋਰ ਥਾਵਾਂ ‘ਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਅਤੇ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ ਹੈ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਗਰੇਲੀ ਪੜਤਾਲ ਲਈ ਕਈ ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ। ਇਹਨਾਂ ਵਿਅਕਤੀਆਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਗਈ ਹੈ ਅਤੇ ਇਹਨਾਂ ਵਿਅਕਤੀਆਂ ਤੋਂ ਅਸਲੇ ਦੀ ਸੋਰਸਿੰਗ, ਵਿਦੇਸ਼ ਆਧਾਰਿਤ ਪਰਿਵਾਰਕ ਮੈਂਬਰਾਂ ਦੇ ਯਾਤਰਾ ਸਬੰਧੀ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਅਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਹਨ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਭਾਰਤ ਅਤੇ ਵਿਦੇਸ਼ ਅਧਾਰਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦਰਮਿਆਨ ਗਠਜੋੜ ਨੂੰ ਤੋੜਨਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਛਾਪੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿੱਚ ਵੀ ਮਦਦ ਕਰਦੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਮਾਰਚ 2022 ਤੋਂ ਹੁਣ ਤੱਕ 30 ਅਤਿ ਆਧੁਨਿਕ ਰਾਈਫਲਾਂ, 201 ਰਿਵਾਲਵਰ/ਪਿਸਟਲ ਅਤੇ 25 ਡਰੋਨ ਬਰਾਮਦ ਕਰਕੇ 163 ਅੱਤਵਾਦੀਆਂ/ਰੈਡੀਕਲਸ ਨੂੰ ਗ੍ਰਿਫਤਾਰ ਕਰਕੇ 26 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ 555 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫਤਾਰ ਅਤੇ 2 ਨੂੰ ਮਾਰ-ਮੁਕਾ ਕੇ 140 ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਗਏ 510 ਹਥਿਆਰ ਅਤੇ 129 ਵਾਹਨਾਂ ਨੂੰ ਬਰਾਮਦ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 409 teamsgangster jaggu bhagwanpuriapropunjabtvpunjab policeraided 2371 locations
Share211Tweet132Share53

Related Posts

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026
Load More

Recent News

ਲਾਂਚ ਦੇ 5 ਮਹੀਨੇ ‘ਚ 25000 ਰੁਪਏ ਸਸਤਾ ਹੋਇਆ ਇਹ Apple iPhone

ਫਰਵਰੀ 13, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.