ਮੁੱਖ ਮੰਤਰੀ ਭਗਵੰਤ ਮਾਨ ਸੂਬਾ ਵਾਸੀਆਂ ਲਈ ਆਪਣੇ ਵਾਅਦਿਆਂ ਨੂੰ ਪੂਰਾ ਕਰਨ ‘ਚ ਲੱਗੇ ਹੋਏ ਹਨ।ਦੂਜੇ ਪਾਸੇ ਪੰਜਾਬ ਸਰਕਾਰ ਨੌਜਵਾਨਾਂ ਨੂੰ ਇੱਕ ਹੋਰ ਵੱਡੀ ਸੌਗਾਤ ਦੇਣ ਜਾ ਰਹੀ ਹੈ।ਦਰਅਸਲ ਸੀਐੱਮ ਮਾਨ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ।
23 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ 4358 ਕਾਂਸਟੇਬਲਾਂ ਨੂੰ ਚੰਡੀਗੜ੍ਹ ‘ਚ ਆਯੋਜਿਤ ਇੱਕ ਸਮਾਰੋਹ ‘ਚ ਨਿਯੁਕਤੀ ਪੱਤਰ ਦੇਣਗੇ।ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੌਜਵਾਨਾਂ ਲਈ ਵੱਖ-ਵੱਖ ਵਿਭਾਗਾਂ ‘ਚ ਨੌਕਰੀਆਂ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਚੁੱਕੀ ਹੈ।