ਬੁੱਧਵਾਰ, ਸਤੰਬਰ 16, 2026 02:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ 45 ਕਰੋੜ ਰੁਪਏ ਜਾਰੀ: ਸੁਖਜਿੰਦਰ ਸਿੰਘ ਰੰਧਾਵਾ

by propunjabtv
ਸਤੰਬਰ 7, 2021
in ਪੰਜਾਬ
0

ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾਂ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 45 ਕਰੋੋੜ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਨੂੰ ਅੱਜ ਜਾਰੀ ਕਰ ਦਿੱਤੀ ਗਈ ਹੈ ਜਿਸ ਨਾਲ ਸਾਲ 2020-21 ਦੀ ਬਣਦੀ ਕੁੱਲ ਅਦਾਇਗੀ 472.10 ਕਰੋੜ ਰੁਪਏ ਵਿੱਚੋੋਂ 463.95 ਕਰੋੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ ਅਤੇ ਇਹ ਰਾਸ਼ੀ ਅੱਜ ਹੀ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ। ਬਾਕੀ ਰਹਿੰਦੀ 8.15 ਕਰੋੋੜ ਰੁਪਏ ਦੀ ਅਦਾਇਗੀ ਕੇਂਦਰ ਸਰਕਾਰ ਵੱਲ ਬਕਾਇਆ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।

ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਉਤੇ ਗੰਨਾ ਕਾਸ਼ਤਕਾਰਾਂ ਨੂੰ ਸਤੰਬਰ ਦੇ ਪਹਿਲੇ ਹਫਤੇ ਬਕਾਇਆ ਭੁਗਤਾਨ ਦਾ ਕੀਤਾ ਵਾਅਦਾ ਪੰਜਾਬ ਸਰਕਾਰ ਨੇ ਅੱਜ ਪੂਰਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਰਕਾਰ ਵੱਲੋੋਂ ਸਾਲ 2021-22 ਦੇ ਬਜਟ ਵਿੱਚ 300 ਕਰੋੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਸੀ। ਸ. ਰੰਧਾਵਾ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਗੰਨੇ ਦੇ ਭਾਅ ਵਿੱਚ ਰਿਕਾਰਡ ਵਾਧਾ ਕਰਦਿਆਂ 360 ਰੁਪਏ ਪ੍ਰਤੀ ਕੁਇੰਟਲ ਐਲਾਨਿਆ ਗਿਆ ਹੈ, ਜਦੋਂ ਕਿ ਕੇਂਦਰ ਸਰਕਾਰ ਵੱਲੋੋਂ ਗੰਨੇ ਦੇ ਪ੍ਰਤੀ ਕੁਇੰਟਲ ਰੇਟ ਵਿੱਚ ਸਿਰਫ 5 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੰਨਾ ਕਾਸ਼ਤਕਾਰਾਂ ਦੀ ਸਹਿਕਾਰੀ ਖੰਡ ਮਿੱਲਾਂ ਵੱਲ ਬਣਦੀ ਕੁੱਲ ਅਦਾਇਗੀ ਵੀ ਪਹਿਲ ਦੇ ਅਧਾਰ ‘ਤੇ ਕੀਤੀ ਗਈ ਹੈ

ਸ. ਰੰਧਾਵਾ ਨੇ ਦੱਸਿਆ ਗਿਆ ਕਿ ਸੂਬੇ ਵਿਚਲੀਆਂ 9 ਸਹਿਕਾਰੀ ਖੰਡ ਮਿੱਲਾਂ ਵੱਲੋੋਂ ਸਾਲ 2019-20 ਦੀ ਬਣਦੀ ਕੁੱਲ ਅਦਾਇਗੀ 486.24 ਕਰੋੜ ਰੁਪਏ ਪਹਿਲਾਂ ਹੀ ਗੰਨਾ ਕਾਸ਼ਤਕਾਰਾਂ ਨੂੰ ਕੀਤੀ ਜਾ ਚੁੱਕੀ ਹੈ ਅਤੇ ਸਾਲ 2020-21 ਦੀ ਬਣਦੀ ਕੁੱਲ ਅਦਾਇਗੀ 472.10 ਕਰੋੜ ਰੁਪਏ ਵਿੱਚੋੋਂ 463.95 ਕਰੋੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈੈ। ਬਕਾਇਆ ਰਹਿੰਦੀ 8.15 ਕਰੋੋੜ ਰੁਪਏ ਦੀ ਅਦਾਇਗੀ ਕੇਂਦਰ ਸਰਕਾਰ ਵੱਲੋੋਂ ਸਹਿਕਾਰੀ ਖੰਡ ਮਿੱਲਾਂ ਦੀ ਸਾਲ 2019-20 ਦੀ ਐਕਸਪੋੋਰਟ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਵਜੋੋਂ ਜਾਰੀ ਕੀਤੀ ਜਾਣੀ ਹੈ। ਇਸ ਦੀ ਜਲਦੀ ਅਦਾਇਗੀ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੰਨੇ ਦੀ ਕੁੱਲ ਬਕਾਇਆ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾ ਸਕੇ। ਸਹਿਕਾਰੀ ਖੰਡ ਮਿੱਲਾਂ ਵੱਲੋੋਂ ਭਾਰਤ ਸਰਕਾਰ ਵੱਲੋਂ ਜਾਰੀ ਕੀਤੀ ਜਾਂਦੀ ਸ਼ੂਗਰ ਐਕਸਪੋੋਰਟ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਦੀ ਰਾਸ਼ੀ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗੰਨੇ ਦੀ ਅਦਾਇਗੀ ਲਈ ਸਿੱਧੇ ਤੌਰ ‘ਤੇ ਗੰਨਾਂ ਕਾਸ਼ਤਕਾਰਾਂ ਦੇ ਖਾਤੇ ਵਿੱਚ ਤਬਦੀਲ ਕੀਤੀ ਜਾਂਦੀ ਹੈ ਅਤੇ ਬਕਾਇਆ ਰਹਿੰਦੀ 8.15 ਕਰੋੋੜ ਰੁਪਏ ਦੀ ਰਾਸ਼ੀ ਵੀ ਜਾਰੀ ਹੋੋਣ ਉਪਰੰਤ ਤੁਰੰਤ ਗੰਨਾ ਕਾਸ਼ਤਕਾਰਾਂ ਦੇ ਖਾਤੇ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ।

Tags: 45 crore released for paymentarrears to sugarcanegrowersSukhjinder Singh Randhawa
Share205Tweet128Share51

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026
Load More

Recent News

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.