Punjab Vidhan Sabha: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਚੀਮਾ ਵੱਲੋਂ ਸ਼ਨੀਵਾਰ ਨੂੰ ਪੰਜਾਬ ਵਿਧਾਨ ਸਭਾ ‘ਚ ਪੰਜਾਬ ਨਮਿੱਤਣ (ਨੰਬਰ 3) ਬਿੱਲ, 2023 ਪੇਸ਼ ਕੀਤਾ ਗਿਆ ਜਿਸ ਨੂੰ ਵਿਧਾਨ ਸਭਾ ਵੱਲੋਂ ਬਹੁਮਤ ਨਾਲ ਪਾਸ ਕਰ ਦਿੱਤਾ ਗਿਆ।
ਇਸ ਦੌਰਾਨ ਵਿੱਤ ਮੰਤਰੀ ਨੇ ਪੰਜਾਬ ਬਜ਼ਟ 2023-24 ਬਾਰੇ ਵਿਧਾਨ ਸਭਾ ਵਿੱਚ ਹੋਈ ਚਰਚਾ ਲਈ ਜ਼ਿਆਦਾਤਰ ਮੈਂਬਰਾਂ ਵੱਲੋਂ ਕੀਤੇ ਗਏ ਸਮੱਰਥਨ ਅਤੇ ਵਿਰੋਧੀ ਧਿਰ ਵੱਲੋਂ ਦਿੱਤੇ ਗਏ ਸੁਝਾਵਾਂ ਦਾ ਸਵਾਗਤ ਕੀਤਾ। ਬਜ਼ਟ ਬਾਰੇ ਹੋਈ ਬਹਿਸ ਅਤੇ ਸਵਾਲਾਂ ਦੇ ਜਵਾਬ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਾਲੀਏ ਵਿੱਚ ਕੀਤੇ ਵਾਧੇ ਸਦਕਾ ਹੀ ਵਿੱਤੀ ਵਰ੍ਹੇ 2023-24 ਲਈ ਸਿੱਖਿਆ, ਖੇਤੀਬਾੜੀ ਅਤੇ ਹੋਰ ਅਹਿਮ ਖੇਤਰਾਂ ਦੇ ਬਜਟ ਵਿੱਚ ਰਿਕਾਰਡ ਵਾਧਾ ਸੰਭਵ ਹੋਇਆ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਨਵੀਂ ਆਬਕਾਰੀ ਨੀਤੀ ਸਦਕਾ ਮਾਲੀਏ ਵਿੱਚ 45 ਇਜਾਫਾ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੂੰ ਇਸ ਨੀਤੀ ਦਾ ਵਿਰੋਧ ਕਰਨ ਦੀ ਜਗ੍ਹਾਂ ਸੂਬੇ ਦੇ ਮਾਲੀਏ ਵਿੱਚ ਵਾਧਾ ਕਰਨ ਲਈ ਸਰਕਾਰ ਦੀ ਤਾਰੀਫ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਸਿਰਫ ਇਹੀ ਨਹੀ ਪੰਜਾਬ ਸਰਕਾਰ ਨੇ ਕਰ-ਰਹਿਤ ਮਾਲੀਏ ਵਿੱਚ 26 ਫੀਸਦੀ, ਇਸ ਤੋਂ ਇਲਾਵਾ ਪੰਜਾਬ ਜੀਐਸਟੀ ਵਿੱਚ 23 ਫੀਸਦੀ, ਅਸ਼ਟਾਮ ਅਤੇ ਰਿਜਿਸਟਰੀਆਂ ਤੋਂ ਮਾਲੀਏ ਵਿੱਚ 19 ਫੀਸਦੀ ਅਤੇ ਵਾਹਨ ਕਰ ਵਿੱਚ 12 ਫੀਸਦੀ ਦਾ ਵਾਧਾ ਦਰਜ਼ ਕੀਤਾ ਹੈ।
ਜਿਸ ਨੀਤੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਿਰੋਧ ਕਰਦੀਆਂ ਸੀ, ਉਸੇ ਨੀਤੀ ਨਾਲ਼ ਮਾਨ ਸਰਕਾਰ ਨੇ ਸ਼ਰਾਬ ਮਾਫ਼ੀਆ ਨੂੰ ਪੰਜਾਬ 'ਚੋਂ ਖ਼ਤਮ ਕਰ ਦਿੱਤਾ ਹੈ
ਨਵੀਂ Excise Policy ਦੇ ਨਾਲ ਸਰਕਾਰ ਦੀ ਆਮਦਨ ‘ਚ 45% ਦਾ ਵਾਧਾ ਹੋਇਆ ਹੈ
— @HarpalCheemaMLA pic.twitter.com/e4uoBhyFJK
— AAP Punjab (@AAPPunjab) March 11, 2023
ਉਨ੍ਹਾਂ ਕਿਹਾ ਕਿ ਮਾਲੀਏ ਦੇ ਵਿੱਚ ਹੋਏ ਵਾਧੇ ਕਰਕੇ ਹੀ ਖੇਤੀਬਾੜੀ ਖੇਤਰ ਲਈ 20 ਫੀਸਦੀ, ਸਿੱਖਿਆ ਲਈ 12 ਫੀਸਦੀ ਅਤੇ ਹੋਰਨਾਂ ਮਹੱਤਵਪੂਰਨ ਖੇਤਰਾਂ ਲਈ ਬਜ਼ਟ ਵਿੱਚ ਲੋੜੀਂਦਾ ਵਾਧਾ ਕਰਨਾ ਸੰਭਵ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਲਏ ਗਏ ਕਰਜੇ ਦੀ ਗੱਲ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਾਕਾਰ ਵੱਲੋਂ ਸਾਲ 2007-2012 ਦੌਰਾਨ 28592 ਕਰੋੜ ਰੁਪਏ, 2012 ਤੋਂ 2017 ਤੱਕ 99304 ਕਰੋੜ ਰੁਪਏ ਅਤੇ 2017 ਤੋਂ 2022 ਤੱਕ 99505 ਕਰੋੜ ਰੁਪਏ ਦਾ ਕਰਜਾ ਲਿਆ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਾਨੂੰਨ ਅਨੁਸਾਰ ਹੀ ਕੰਮ ਕਰਦੀ ਹੈ ਅਤੇ ਕਰਜਾ ਵੀ ਕਾਨੂੰਨ ਅੰਦਰ ਰਹਿ ਕੇ ਹੀ ਲਿਆ ਗਿਆ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਰਕਾਰ ਵੱਲੋਂ ਵੀ ਕਰਜਾ ਲਿਆ ਗਿਆ ਪਰ ਸਰਕਾਰ ਸਮਾਂਬੱਧ ਢੰਗ ਨਾਲ ਕਰਜੇ ਦੀ ਵਾਪਸੀ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 15946 ਕਰੋੜ ਰੁਪਏ ਦੀ ਮੂਲ ਅਦਾਇਗੀ ਅਤੇ 20100 ਕਰੋੜ ਰੁਪਏ ਦੀ ਵਿਆਜ ਅਦਾਇਗੀ ਸਮੇਤ ਕੁੱਲ 36046 ਕਰੋੜ ਰੁਪਏ ਦੀ ਕਰਜਾ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਾਕਰ ਨੇ ਬੀਤੇ ਇੱਕ ਸਾਲ ਵਿੱਚ ਕੰਸੋਲੀਡੇਟਿਡ ਫੰਡ ਵਿੱਚ 3000 ਕਰੋੜ ਰੁਪਏ ਜਮ੍ਹਾ ਕਰਵਾਏ ਜਦੋਂ ਕਿ ਪਹਿਲੀ ਸਰਾਕਰ ਵੱਲੋਂ ਪੰਜ ਸਾਲਾਂ ਵਿੱਚ ਸਿਰਫ 2900 ਕਰੋੜ ਰੁਪਏ ਇਸ ਫੰਡ ਵਿੱਚ ਜਮ੍ਹਾ ਕਰਵਾਏ ਗਏ ਸਨ।
ਪੰਜਾਬੀ ਯੂਨੀਵਰਸਿਟੀ ਦੀ ਗ੍ਰਾਂਟ ‘ਚ ਕੋਈ ਵੀ ਕਟੌਤੀ ਨਹੀਂ ਕੀਤੀ ਗਈ
ਵਿਦਿਆਰਥੀਆਂ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਜਾਰੀ ਰਹਿਣਗੀਆਂ
— @HarpalCheemaMLA
Finance Minister, Punjab pic.twitter.com/smJcH1KmZ3— AAP Punjab (@AAPPunjab) March 11, 2023
ਵੱਖ-ਵੱਖ ਸਰਕਾਰੀ ਏਜੰਸੀਆਂ ਨੂੰ ਬੀਤੇ ਸਮੇਂ ਵਿੱਚ ਲਏ ਗਏ ਕਰਜੇ ਤੋਂ ਰਾਹਤ ਦਿਵਾਉਣ ਲਈ ਦਿੱਤੀ ਗਈ 2000 ਕਰੋੜ ਰੁਪਏ ਦੀ ਸਹਾਇਤਾ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਨੂੰ ਬਚਾਉਣ ਵਾਸਤੇ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ 885 ਕਰੋੜ ਰੁਪਏ, ਪਨਸਪ ਨੂੰ 300 ਕਰੋੜ ਰੁਪਏ, ਸ਼ੂਗਰਫੈਡ ਨੂੰ 400 ਕਰੋੜ ਰੁਪਏ, ਜਿਲ੍ਹਾ ਸਹਿਕਾਰੀ ਬੈਂਕਾਂ ਨੂੰ 135 ਕਰੋੜ ਰੁਪਏ, ਮਿਲਕਫੈਡ ਨੂੰ 36 ਕਰੋੜ ਰੁਪਏ, ਫਾਜਿਲਕਾ ਸ਼ੂਗਰ ਮਿੱਲ ਨੂੰ 10 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ।
ਚੀਮਾ ਨੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਮੁਲਾਜਮਾਂ ਨੂੰ 6 ਫੀਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਅਤੇ ਸਾਲ 2016 ਤੋਂ ਬਕਾਇਆ ਜੁਡੀਸ਼ੀਅਲ ਪੇਅ ਕਮਿਸ਼ਨ ਦਾ 1150 ਕਰੋੜ ਰੁਪਏ ਦਾ ਬਕਾਇਆ ਵੀ ਅਦਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਪਹਿਲੀਆਂ ਸਰਕਾਰਾਂ ਵੱਲੋਂ ਅਦਾਇਗੀਆਂ ਸਮਾਂ ਸਿਰ ਕੀਤੀਆਂ ਗਈਆਂ ਹੁੰਦੀਆਂ ਤਾਂ ਇੰਨ੍ਹਾਂ ਰਕਮਾਂ ਵਿੱਚ ਇੰਨਾ ਵਾਧਾ ਨਹੀਂ ਹੋਣਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h