ਹਰਿਆਣਾ ਦੇ ਸਕੂਲਾਂ ਵਿੱਚ ਪੰਜਵੀਂ ਅਤੇ ਅੱਠਵੀਂ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਹੈ ਕਿ ਹੁਣ ਸਕੂਲਾਂ ਵਿੱਚ ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਨਹੀਂ ਹੋਣਗੀਆਂ। ਦੱਸ ਦਈਏ ਕਿ ਇਸ ਸਾਲ ਦੇ ਸ਼ੁਰੂ ਵਿੱਚ, ਹਰਿਆਣਾ ਸਰਕਾਰ ਨੇ ਪੰਜਵੀਂ ਅਤੇ ਅੱਠਵੀਂ ਦੀਆਂ ਪ੍ਰੀਖਿਆਵਾਂ ਨੂੰ ਬੋਰਡ ਪ੍ਰੀਖਿਆਵਾਂ ਵਿੱਚ ਬਦਲਣ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਪ੍ਰਾਈਵੇਟ ਸਕੂਲਾਂ ਅਤੇ ਮਾਪਿਆਂ ਵੱਲੋਂ ਇਸ ਫੈਸਲੇ ਦਾ ਕਾਫੀ ਵਿਰੋਧ ਕੀਤਾ ਗਿਆ।
ਸੀਐਮ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਅਸੀਂ ਆਪਣੇ ਫੈਸਲੇ ਨੂੰ ਫਿਲਹਾਲ ਟਾਲ ਰਹੇ ਹਾਂ। CM ਖੱਟਰ ਨੇ ਕਿਹਾ, “1 ਸਾਲ ਤੱਕ 5ਵੀਂ, 8ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਨਹੀਂ ਹੋਣਗੀਆਂ। CBSE ਅਤੇ ਹਰਿਆਣਾ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਸਾਲ ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਨਹੀਂ ਹੋਣਗੀਆਂ।
ਹਾਲਾਂਕਿ ਅਗਲੇ ਸੈਸ਼ਨ ਤੋਂ ਇਸ ਫੈਸਲੇ ਨੂੰ ਲਾਗੂ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਹਰਿਆਣਾ ਸਰਕਾਰ ਵੱਲੋਂ ਜਾਰੀ ਬਿਆਨ ਅਨੁਸਾਰ 5ਵੀਂ ਅਤੇ 8ਵੀਂ ਦੀਆਂ ਬੋਰਡ ਪ੍ਰੀਖਿਆਵਾਂ ਅਗਲੇ ਸੈਸ਼ਨ ਤੋਂ ਲਈਆਂ ਜਾਣਗੀਆਂ। ਇਸ ਸਬੰਧੀ ਸਰਕਾਰ ਵੱਲੋਂ ਜਲਦੀ ਹੀ ਹੋਰ ਜਾਣਕਾਰੀ ਦਿੱਤੀ ਜਾਵੇਗੀ।