ਪੰਚਕੂਲਾ ਦੇ ਡਿਪਟੀ ਪੁਲਿਸ ਕਮਿਸ਼ਨਰ ਮੋਹਿਤ ਹਾਂਡਾ ਨੇ ਰਣਜੀਤ ਸਿੰਘ ਕਤਲ ਕੇਸ ਵਿੱਚ ਫੈਸਲਾ ਸੁਣਾਉਣ ਲਈ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ।ਮੰਗਲਵਾਰ 12 ਅਕਤੂਬਰ ਨੂੰ ਗੁਰਮੀਤ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਸਜ਼ਾ ਸੁਣਾਈ ਜਾਵੇਗੀ।ਇਸ ਦੌਰਾਨ ਰਣਜੀਤ ਸਿੰਘ ਕਤਲ ਕੇਸ ਦੇ ਮੁੱਖ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਰੋਹਤਕ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਜਾਵੇਗਾ।