ਵੀਰਵਾਰ, ਨਵੰਬਰ 26, 2026 05:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅੱਜ ਕਰਨਾਲ ‘ਚ ਕਿਸਾਨਾਂ ਦੀ ਮਹਾਪੰਚਾਇਤ,ਸਰਕਾਰ ਨੇ ਕਰਨਾਲ ਸਮੇਤ 5 ਜ਼ਿਲ੍ਹਿਆਂ ‘ਚ ਇੰਟਰਨੈੱਟ ਕੀਤਾ ਬੰਦ, ਧਾਰਾ 144 ਲਾਗੂ

by propunjabtv
ਸਤੰਬਰ 7, 2021
in ਦੇਸ਼, ਰਾਜਨੀਤੀ, ਵਿਦੇਸ਼
0

ਕਿਸਾਨਾਂ ‘ਤੇ 28 ਅਗਸਤ ਨੂੰ ਹੋਏ ਪੁਲਿਸ ਲਾਠੀਚਾਰਜ ਦੇ ਖਿਲਾਫ ਕਰਨਾਲ ‘ਚ ਅੱਜ ਮਹਾਂ ਪੰਚਾਇਤ ਬੁਲਾਈ ਗਈ ਹੈ। ਸਾਰੀਆਂ ਕਿਸਾਨ ਜਥੇਬੰਦੀਆਂ ਕਰਨਾਲ ਅਨਾਜ ਮੰਡੀ ਵਿੱਚ ਇਕੱਠੇ ਹੋਣ ਮਗਰੋਂ ਸਕੱਤਰੇਤ ਵੱਲ ਕੂਚ ਕਰਨਗੀਆਂ। ਕਰਨਾਲ ਜ਼ਿਲ੍ਹੇ ਵਿੱਚ ਇਹਤਿਆਤ ਵਜੋਂ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇੰਟਰਨੈੱਟ ਅਤੇ ਐੱਸਐਮਐੱਸ ਸੇਵਾਵਾਂ ਕਰਨਾਲ, ਕੁਰੂਕਸ਼ੇਤਰ, ਕੈਥਲ, ਜੀਂਦ ਅਤੇ ਪਾਣੀਪਤ ’ਚ ਸੋਮਵਾਰ ਦੁਪਹਿਰ 12 ਵਜੇ ਤੋਂ ਮੰਗਲਵਾਰ ਰਾਤ 12 ਵਜੇ ਤੱਕ ਲਈ ਬੰਦ ਕਰ ਦਿੱਤੀਆਂ ਗਈਆਂ ਹਨ।

ਹਰਿਆਣਾ ਪੁਲਿਸ ਵੱਲੋਂ ਜਾਰੀ ਹੁਕਮਾ ਮੁਤਾਬਕ ਮੁੱਖ ਰਾਸ਼ਟਰੀ ਰਾਜਮਾਰਗ 44 ਅੰਬਾਲਾ-ਦਿੱਲੀ ‘ਤੇ ਮੰਗਲਵਾਰ ਕਰਨਾਲ ਜ਼ਿਲ੍ਹੇ ‘ਚ ਕੁਝ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਇਸ ਲਈ ਐਨਐਚ-44 ਦਾ ਉਪਯੋਗ ਕਰਨ ਵਾਲਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕਰਨਾਲ ਸ਼ਹਿਰ ਦੀ ਯਾਤਰਾ ਕਰਨ ਤੋਂ ਬਚਣ ਜਾਂ ਸੱਤ ਸਤੰਬਰ ਨੂੰ ਆਪਣੀ ਪਿੰਡਾਂ ਤਕ ਜਾਣ ਲਈ ਹੋਰਾਂ ਰਾਹਾਂ ਦਾ ਇਸਤੇਮਾਲ ਕਰਨ। ਹਰਿਆਣਾ ਸਰਕਾਰ ਨੇ ਸੂਬੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕਰਦਿਆਂ ਰੈਪਿਡ ਐਕਸ਼ਨ ਫੋਰਸ (ਆਰਏਐੱਫ) ਦੇ ਜਵਾਨਾਂ ਦੀ ਟੁੱਕੜੀ ਨੂੰ ਸੱਦਿਆ ਹੈ ਜਿਸ ਵਿੱਚ 620 ਜਵਾਨ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਇਕ ਦਰਜਨ ਦੇ ਕਰੀਬ ਐੱਸਪੀ, ਡੀਐੱਸਪੀ, ਇੰਸਪੈਕਟਰ ਅਤੇ ਹਰਿਆਣਾ ਪੁਲੀਸ ਦੇ ਸੈਂਕੜੇ ਜਵਾਨ ਤਾਇਨਾਤ ਕੀਤੇ ਗਏ ਹਨ।

ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਨੈਸ਼ਨਲ ਹਾਈਵੇਅ-44 ਰਾਹੀਂ ਅੰਬਾਲਾ ਤੋਂ ਦਿੱਲੀ ਜਾਣ ਵਾਲੇ ਰੂਟ ਨੂੰ ਕਰਨਾਲ ਤੋਂ ਪਹਿਲਾਂ ਹੀ ਬਦਲ ਦਿੱਤਾ ਹੈ। ਕਰਨਾਲ ਸ਼ਹਿਰ ਵੱਲ ਜਾਣ ਵਾਲੇ ਸਾਰੀਆਂ ਸੜਕਾਂ ’ਤੇ ਚੌਕਸੀ ਵਧਾ ਦਿੱਤੀ ਗਈ ਹੈ। ਕਰਨਾਲ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਨੇ ਕਿਹਾ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੱਤਰੇਤ ਦੇ ਆਲੇ-ਦੁਆਲੇ ਵੱਡੀ ਗਿਣਤੀ ਵਿੱਚ ਨਿੱਜੀ ਕੰਪਨੀਆਂ ਦੇ ਦਫ਼ਤਰ ਸਥਿਤ ਹਨ। ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਕਈ ਤਰ੍ਹਾਂ ਦੀਆਂ ਦਿੱਕਤਾਂ ਆ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਸ਼ਹਿਰ ਵਿੱਚ ਇਕ ਥਾਂ ’ਤੇ ਬੈਠ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਸਕਦੇ ਹਨ ਪਰ ਕਿਸੇ ਨੂੰ ਸ਼ਹਿਰ ਦੀ ਸ਼ਾਂਤੀ ਭੰਗ ਕਰਨ ਨਹੀਂ ਦਿੱਤੀ ਜਾਵੇਗੀ।

ਹਰਿਆਣਾ ਭਾਰਤੀ ਕਿਸਾਨ ਯੂਨੀਅਨ (ਚੜੂੰਨੀ) ਦੇ ਮੁਖੀ ਗੁਰਨਾਮ ਸਿੰਘ ਚੜੂੰਨੀ ਨੇ ਸੋਮਵਾਰ ਕਿਹਾ ਕਿ ਮੰਗਲਵਾਰ ਨੂੰ ਇੱਥੇ ਇਕ ਵੱਡੀ ਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ। ਜਿਸ ਤੋਂ ਬਾਅਦ ਕਿਸਾਨ ਮੰਨੀ ਸਕੱਤਰੇਤ ਦਾ ਘਿਰਾਓ ਕਰਨਗੇ। ਉਨ੍ਹਾਂ ਕਿਹਾ ਕਿਸਾਨ ਮੰਗਲਵਾਰ ਸਵੇਰੇ ਕਰਨਾਲ ਦੀ ਨਵੀਂ ਅਨਾਜ ਮੰਡੀ ‘ਚ ਇਕੱਠੇ ਹੋਣਗੇ। ਕਰਨਾਲ ਪੁਲਿਸ ਨੇ ਕਿਸਾਨ ਲੀਡਰਾਂ ਦੇ ਐਲਾਨ ਨੂੰ ਦੇਖਦਿਆਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹਨ।

ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਅਪੀਲ 

ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਨੂੰ ਰੋਕਣ ਲਈ ਕਈ ਤਰ੍ਹਾਂ ਦੀਆਂ ਰੋਕਾਂ ਲਗਾ ਰਹੀ ਹੈ। ਇਨ੍ਹਾਂ ਰੋਕਾਂ ਨੂੰ ਸ਼ਾਂਤਮਈ ਢੰਗ ਨਾਲ ਤੋੜਦੇ ਹੋਏ ਅੱਗੇ ਵਧਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਜਾਣ-ਬੁਝ ਕੇ ਹਿੰਸਕ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਸਕਦਾ ਹੈ ਪਰ ਕਿਸਾਨ ਸ਼ਾਂਤਮਈ ਢੰਗ ਨਾਲ ਅੱਗੇ ਵਧਦੇ ਰਹਿਣ।

Tags: farmersgovernment'Internetkarnalmahapanchayatshuts down
Share212Tweet133Share53

Related Posts

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ਅਕਾਲੀ ਆਪਣੇ ਆਪ ਨੂੰ ‘ਪੰਥਕ ਪਾਰਟੀ’ ਹੋਣ ਦਾ ਦਾਅਵਾ ਕਿਵੇਂ ਕਰ ਸਕਦਾ ਹੈ, ਜਦੋਂ ਸੁਖਬੀਰ ਸਿੰਘ ਬਾਦਲ ਇੱਕ ਕਾਰੋਬਾਰੀ ਤੋਂ ਮੁਫ਼ਤ ਸ਼ਰਾਬ ਮੰਗਦੇ ਦਿਖਾਈ ਦਿੰਦੇ ਹਨ? – ਬਲਤੇਜ ਪੰਨੂ

ਨਵੰਬਰ 20, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 20, 2026

ਪੰਜਾਬ ਵਾਂਗ, ਭਾਜਪਾ ਸਰਕਾਰ ਨੂੰ ਦਿੱਲੀ ਵਿੱਚ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ: ਜਰਨੈਲ ਸਿੰਘ

ਨਵੰਬਰ 20, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.