ਵੀਰਵਾਰ, ਮਾਰਚ 12, 2026 01:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਕੋਲ ਬਚੀ ਸਿਰਫ਼ 5 ਦਿਨ ਦੀ ਕੋਰੋਨਾ ਵੈਕਸੀਨ – ਕੈਪਟਨ ਅਮਰਿੰਦਰ ਸਿੰਘ

by propunjabtv
ਅਪ੍ਰੈਲ 10, 2021
in ਦੇਸ਼
0

ਕੋਰੋਨਾ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਜ਼ਰੀਏ ਬੈਠਕ ਕੀਤੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਹਾਂਮਾਰੀ ਨਾਲ ਲੜਨ ਲਈ ਪੰਜਾਬ ਸਰਕਾਰ ਵੱਲੋਂ ਲਏ ਜਾ ਰਹੇ ਸਖ਼ਤ ਫ਼ੈਸਲਿਆਂ ਬਾਰੇ ਸੋਨੀਆ ਗਾਂਧੀ ਨੂੰ ਜਾਣੂ ਕਰਵਾਇਆ।
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਇਕ ਦਿਨ ’ਚ 85 ਤੋਂ 90 ਹਜ਼ਾਰ ਲੋਕਾਂ ਦਾ ਟੀਕਾਕਰਨ ਹੋ ਰਿਹਾ ਹੈ। ਇਸ ਹਿਸਾਬ ਨਾਲ ਸਿਰਫ 5 ਦਿਨ (5.7 ਲੱਖ ਕੋਵਿਡ ਵੈਕਸੀਨ ਖੁਰਾਕ) ਦੀ ਵੈਕਸੀਨ ਬਚੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਨੇ ਇਕ ਦਿਨ ਵਿਚ ਦੋ ਲੱਖ ਲੋਕਾਂ ਨੂੰ ਟੀਕਾ ਲਗਾਉਣ ਦਾ ਟੀਚਾ ਪੂਰਾ ਕਰਨਾ ਹੋਵੇ ਤਾਂ ਇਹ ਸਟਾਕ ਸਿਰਫ ਤਿੰਨ ਦਿਨ ਹੀ ਚੱਲੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਸਿਹਤ ਮੰਤਰੀ ਨੂੰ ਪੱਤਰ ਲਿਖ ਕੇ ਅਗਲੀ ਸਪਲਾਈ ਬਾਰੇ ਕਾਰਜਕ੍ਰਮ ਸਾਂਝਾ ਕਰਨ ਲਈ ਆਖਿਆ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਕੋਵਿਡ ਦੀ ਸਥਿਤੀ ਬਾਰੇ ਵਿਚਾਰ-ਚਰਚਾ ਕਰਨ ਲਈ ਸੱਦੀ ਵੀਡੀਓ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਟੀਕਾਕਰਨ ਦੀ ਸ਼ੁਰੂਆਤ ਹੌਲੀ ਹੋਣ ਦੇ ਬਾਵਜੂਦ ਰੋਜਾਨਾ 85,000-90,000 ਵਿਅਕਤੀਆਂ ਦੇ ਹਿਸਾਬ ਨਾਲ ਪੰਜਾਬ ਹੁਣ 16 ਲੱਖ ਵਿਅਕਤੀਆਂ ਨੂੰ ਕੋਵਿਡ ਖੁਰਾਕਾਂ ਦੇ ਚੁੱਕਾ ਹੈ। ਇਸ ਮੀਟਿੰਗ ਵਿਚ ਰਾਹੁਲ ਗਾਂਧੀ ਸਮੇਤ ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਸ਼ਿਰਕਤ ਕੀਤੀ।

ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਭਾਰਤ ਸਰਕਾਰ ਖਿਲਾਫ਼ ਵਿਆਪਕ ਪੱਧਰ ਉਤੇ ਪਨਪ ਰਹੇ ਰੋਹ ਕਾਰਨ ਅਜੇ ਵੱਡੀ ਗਿਣਤੀ ਵਿਚ ਲੋਕ ਟੀਕਾਕਰਨ ਲਈ ਬਾਹਰ ਨਹੀਂ ਸਾਹਮਣੇ ਨਹੀਂ ਆ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੱਡੀ ਆਬਾਦੀ ਖੇਤੀਬਾੜੀ ਭਾਈਚਾਰੇ ਤੋਂ ਹੈ ਅਤੇ ਇੱਥੋਂ ਤੱਕ ਕਿ ਆਮ ਆਦਮੀ ਵੀ ਕਿਸਾਨ ਅੰਦੋਲਨ ਤੋਂ ਪ੍ਰਭਾਵਿਤ ਹੈ। ਉਨ੍ਹਾਂ ਕਿਹਾ,”ਇਹ ਗੁੱਸਾ ਟੀਕਾਕਰਨ ਮੁਹਿੰਮ ਉਪਰ ਅਸਰ ਪਾ ਰਿਹਾ ਹੈ।“ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਵਿਆਪਕ ਪੱਧਰ ਉਤੇ ਮੀਡੀਆ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿ ਕੋਵਿਡ ਬਾਰੇ ਗਲਤ ਧਾਰਨਾਵਾਂ ਦੇ ਨਾਲ-ਨਾਲ ਟੀਕਾਕਰਨ ਸਬੰਧੀ ਹਿਚਕਚਾਹਟ ਨੂੰ ਦੂਰ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਸੋਨੀਆ ਗਾਂਧੀ ਨੂੰ ਜਾਣੂ ਕਰਵਾਇਆ ਕਿ ਕੇਸਾਂ ਦੇ ਮਾਮਲਿਆਂ ਵਿਚ ਇਸ ਵੇਲੇ ਮੁਲਕ ਵਿਚ ਪੰਜਾਬ 18ਵੇਂ ਸਥਾਨ ਉਤੇ ਹੈ ਅਤੇ ਪਿਛਲੇ 15 ਦਿਨਾਂ ਤੋਂ ਪ੍ਰਤੀ ਦਿਨ 3000 ਕੇਸਾਂ ਦੀ ਔਸਤ ਮੁਤਾਬਕ 8 ਫੀਸਦੀ ਪਾਜੇਟੀਵਿਟੀ ਦਰਸਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਸਾਂ ਦੀ ਗਿਣਤੀ ਵਿਚ ਥੋੜ੍ਹੀ ਜਿਹੀ ਸਥਿਰਤਾ ਆਈ ਹੈ ਜਿਸ ਤੋਂ ਪਤਾ ਲਗਦਾ ਹੈ ਕਿ ਪਿਛਲੇ ਤਿੰਨ ਹਫ਼ਤਿਆਂ ਵਿਚ ਸਹੀ ਦਿਸ਼ਾ ਵਿਚ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨ ਪ੍ਰਧਾਨ ਮੰਤਰੀ ਦੀ ਜਾਇਜਾ ਮੀਟਿੰਗ ਦੌਰਾਨ ਸਿਹਤ ਮੰਤਰਾਲੇ ਵੱਲੋਂ ਪੇਸ਼ ਕੀਤੇ ਗ੍ਰਾਫ ਦੌਰਾਨ ਇਹ ਸਾਹਮਣੇ ਆਇਆ ਕਿ ਪਿਛਲੇ ਪੰਦਰਵਾੜੇ ਦੌਰਾਨ ਸਥਿਤੀ ਵਿਚ ਕੁਝ ਸੁਧਾਰ ਹੋਇਆ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਸੂਬੇ ਵਿਚ ਇਸ ਵੇਲੇ 27,200 ਸਰਗਰਮ ਕੇਸ ਹਨ ਅਤੇ ਰਿਕਵਰੀ ਦਰ 87.1 ਫੀਸਦੀ ਹੈ।

ਕੋਵਿਡ ਪ੍ਰਬੰਧਨ ਬਾਰੇ ਇਕ-ਦੂਜੇ ਤੋਂ ਸਿੱਖਣ ਅਤੇ ਵਿਚਾਰ-ਵਟਾਂਦਰਾ ਕਰਨ ਲਈ ਦਿੱਤੇ ਗਏ ਮੌਕੇ ਲਈ ਸੋਨੀਆ ਗਾਂਧੀ ਦਾ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ, ਮੌਤਾਂ ਪੰਜਾਬ ਲਈ ਚਿੰਤਾ ਦਾ ਵਿਸ਼ਾ ਹੈ ਅਤੇ ਦੂਜੀ ਲਹਿਰ ਵਿਚ ਰੋਜਾਨਾ ਲਗਪਗ 50-60 ਮੌਤਾਂ ਨਾਲ ਮਿਰਤਕ ਦਰ 2 ਫੀਸਦੀ ਤੋਂ ਥੋੜ੍ਹੀ ਜਿਹੀ ਘੱਟ ਹੈ। ਕੁੱਲ ਮਿਲਾ ਕੇ ਮਾਰਚ, 2020 ਤੋਂ ਸਾਰੇ ਮਾਮਲਿਆਂ ਲਈ ਮਿਰਤਕ ਦਰ 2.77 ਫੀਸਦੀ ਹੈ।

9 ਅਪ੍ਰੈਲ ਨੂੰ 41,347 ਵਿਅਕਤੀਆਂ ਦੇ ਟੈਸਟ ਕੀਤੇ ਗਏ ਜਿਨ੍ਹਾਂ ਵਿੱਚੋਂ 3459 ਵਿਅਕਤੀ ਪਾਜੇਟਿਵ ਪਾਏ ਜਾਣ ਅਤੇ 56 ਦੀ ਮੌਤ ਹੋ ਜਾਣ ਦਾ ਜਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਚੀ ਮੌਤ ਦਰ ਦਾ ਕਾਰਨ ਹਸਪਤਾਲਾਂ ਨੂੰ ਦੇਰ ਨਾਲ ਰਿਪੋਰਟ ਕਰਨਾ ਅਤੇ ਗੰਭੀਰ ਸਹਿ-ਬਿਮਾਰੀਆਂ (ਗੈਰ-ਸੰਚਾਰ ਰੋਗ) ਹਨ। ਇਸ ਦਾ ਇਕ ਕਾਰਨ ਹੋਰ ਵੀ ਹੈ ਕਿ ਪੰਜਾਬ ਆਪਣੇ ਸਾਰੇ ਮਾਮਲਿਆਂ ਬਾਰੇ ਵਫਾਦਾਰੀ ਨਾਲ ਰਿਪੋਰਟ ਕਰਦਾ ਹੈ।

Tags: cm punjabcoronacorona vaccination
Share200Tweet125Share50

Related Posts

ਯੁੱਧ ਵਿਚਕਾਰ, ਭਾਰਤ ਲਈ ਵੱਡੀ ਰਾਹਤ, ਭਾਰਤੀ ਜਹਾਜ਼ ਨੂੰ ਹੋਰਮੁਜ਼ ਜਲਡਮਰੂ ਤੋਂ ਗੁਜ਼ਰਨ ਦੀ ਮਿਲੀ ਇਜਾਜਤ

ਮਾਰਚ 12, 2026

ਮੁਕੇਸ਼ ਅੰਬਾਨੀ ਬਣਾਉਣਗੇ ਅਮਰੀਕਾ ਦੀ ‘ਸਭ ਤੋਂ ਵੱਡੀ’ ਤੇਲ ਰਿਫਾਇਨਰੀ, ਰਾਸ਼ਟਰਪਤੀ ਟਰੰਪ ਨੇ ਵੱਡੇ ਸੌਦੇ ਦਾ ਕੀਤਾ ਐਲਾਨ , ਰਿਲਾਇੰਸ…

ਮਾਰਚ 11, 2026

13 ਸਾਲ ਕੋਮਾ ‘ਚ ਰਹਿਣ ਤੋਂ ਬਾਅਦ ਵਿਅਕਤੀ ਨੂੰ ਸੁਪਰੀਮ ਕੋਰਟ ਨੇ ਇੱਛਾ ਮੌਤ ਦੀ ਮਨਜ਼ੂਰੀ

ਮਾਰਚ 11, 2026

ਅੰਤਰਰਾਸ਼ਟਰੀ ਤਣਾਅ ਦੇ ਵਿਚਕਾਰ ਭਾਰਤ ਵਿੱਚ ਗੈਸ ਸੰਕਟ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਪਲਾਈ ਕੀਤੀ ਬੰਦ

ਮਾਰਚ 10, 2026

ਤੇਲ ਅਤੇ ਗੈਸ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਲਾਗੂ ਕੀਤਾ ESMA, ਜਾਣੋ ਕੀ ਹੈ ਅਤੇ ਕਿਉਂ ਪਈ ਇਸਦੀ ਜ਼ਰੂਰਤ ?

ਮਾਰਚ 10, 2026

ਮੱਧ ਪੂਰਬ ਦੇ ਤਣਾਅ ਵਿਚਕਾਰ ਭਾਰਤ-ਯੂਏਈ ਉਡਾਣ ਇੰਡੀਗੋ ਦਾ ਵੱਡਾ ਅਪਡੇਟ

ਮਾਰਚ 9, 2026
Load More

Recent News

ਜੰਗ ਖਤਮ ਕਰਨ ਲਈ ਤਿਆਰ ਹੈ ਈਰਾਨ, ਰੱਖੀਆਂ ਇਹ ਤਿੰਨ ਸ਼ਰਤਾਂ

ਮਾਰਚ 12, 2026

ਯੁੱਧ ਵਿਚਕਾਰ, ਭਾਰਤ ਲਈ ਵੱਡੀ ਰਾਹਤ, ਭਾਰਤੀ ਜਹਾਜ਼ ਨੂੰ ਹੋਰਮੁਜ਼ ਜਲਡਮਰੂ ਤੋਂ ਗੁਜ਼ਰਨ ਦੀ ਮਿਲੀ ਇਜਾਜਤ

ਮਾਰਚ 12, 2026

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਮਾਰਚ 12, 2026

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਮਾਰਚ 12, 2026

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਮਾਰਚ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.